08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਾਜਪਾ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

ਬਰਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਹਰਮਿੰਦਰ ਸਿੰਘ ਜੱਸੀ ਅਤੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ, ਪ੍ਰਤੀ ਲੋਕਾਂ ਵਿਚ ਭਾਰੀ ਰੋਸ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਆਮ ਆਦਮੀ ਪਾਰਟੀ ਨੂੰ ਜਵਾਬ ਮਿਲੇਗਾ।

ਅਜੀਤ ਡੈਸਕ 08-10-2026
ਬਰਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਹਰਮਿੰਦਰ ਸਿੰਘ ਜੱਸੀ ਅਤੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ, ਪ੍ਰਤੀ ਲੋਕਾਂ ਵਿਚ ਭਾਰੀ ਰੋਸ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਆਮ ਆਦਮੀ ਪਾਰਟੀ ਨੂੰ ਜਵਾਬ ਮਿਲੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਸੀ.ਬੀ.ਆਈ. ਅਤੇ ਈ.ਡੀ. ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਭਾਰਤੀ ਜਨਤਾ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂਕਿ ਸੀ.ਬੀ.ਆਈ. ਦੀ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸਿਆਸੀ ਰੰਗਤ ਦੇਣ ਦੀ ਬਜਾਏ ਤੱਥਾਂ ਦੇ ਆਧਾਰ ’ਤੇ ਗੱਲ ਕੀਤੀ ਜਾਣੀ ਚਾਹੀਦੀ ਹੈ। ਅਗਰ ਇਹ ਆਪਣੀ ਜਗ੍ਹਾ ਉੱਪਰ ਸਹੀ ਹਨ ਤਾਂ ਇਨ੍ਹਾਂ ਨੂੰ ਭੱਜਣ ਦੀ ਬਜਾਏ ਸੀ.ਬੀ.ਆਈ. ਅਤੇ ਈ.ਡੀ. ਜਾਂਚ ਵਿਚ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਭਾਕਿਯੂ ਉਗਰਾਹਾਂ ਵਲੋਂ ਚੌਥੀ ਵਾਰ ਵਾਰੰਟ ਕਬਜ਼ੇ ਦੇ ਵਿਰੋਧ ਕਾਰਨ ਅਧਿਕਾਰੀ ਬੇਰੰਗ ਮੁੜੇ ਅਗਲੀ ਖ਼ਬਰ ਖਨੌਰੀ ਦੇ ਸਰਵਿਸ ਰੋਡਾਂ ’ ਤੇ ਫੁੱਟਪਾਥਾਂ ’ ਤੇ ਮੁੜ ਕਬਜ਼ੇ , ਪੁਲਿਸ ਦੇ ਹੁਕਮ ਬੇਅਸਰ ਟਰੱਕਾਂ , ਰੇਹੜਿਆਂ ਤੇ ਦੁਕਾਨਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।