09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ ਬਰਨਾਲਾ ਵਲੋਂ ਸਲਮ ਏਰੀਏ ਵਿਚ ਬੱਚਾ ਗੋਦ ਲੈਣ ਸੰਬੰਧੀ ਜਾਗਰੂਕਤਾ ਮੁਹਿੰਮ

ਬਰਨਾਲਾ, 8 ਅਕਤੂਬਰ (ਨਰਿੰਦਰ ਅਰੋੜਾ)-ਸਰਕਾਰੀ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ ਬਰਨਾਲਾ ਵਲੋਂ ਸਲਮ ਏਰੀਆ ਵਿਚ ਆਮ ਲੋਕਾਂ ਨੂੰ ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਜਾਗਰੂਕਤਾ ਮੁਹਿੰਮ ਦੌਰਾਨ ਜਾਣਕਾਰੀ ਦਿੰਦਿਆਂ ਮੈਨੇਜਰ-ਕੋਆਰਡੀਨੇਟਰ ਭਾਵਨਾ ਗਰਗ, ਸੋਸ਼ਲ ਵਰਕਰ ਅਮਨਪ੍ਰੀਤ ਕੌਰ ਅਤੇ ਨਰਸ ਰਮਨਦੀਪ ਕੌਰ ਨੇ ਦੱਸਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਕਾਨੂੰਨੀ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਹੀ ਅਮਲ ਵਿਚ ਲਿਆਂਦੀ ਜਾਂਦੀ ਹੈ।

ਅਜੀਤ ਡੈਸਕ 09-10-2026
ਬਰਨਾਲਾ, 8 ਅਕਤੂਬਰ (ਨਰਿੰਦਰ ਅਰੋੜਾ)-ਸਰਕਾਰੀ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ ਬਰਨਾਲਾ ਵਲੋਂ ਸਲਮ ਏਰੀਆ ਵਿਚ ਆਮ ਲੋਕਾਂ ਨੂੰ ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਜਾਗਰੂਕਤਾ ਮੁਹਿੰਮ ਦੌਰਾਨ ਜਾਣਕਾਰੀ ਦਿੰਦਿਆਂ ਮੈਨੇਜਰ-ਕੋਆਰਡੀਨੇਟਰ ਭਾਵਨਾ ਗਰਗ, ਸੋਸ਼ਲ ਵਰਕਰ ਅਮਨਪ੍ਰੀਤ ਕੌਰ ਅਤੇ ਨਰਸ ਰਮਨਦੀਪ ਕੌਰ ਨੇ ਦੱਸਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਕਾਨੂੰਨੀ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਹੀ ਅਮਲ ਵਿਚ ਲਿਆਂਦੀ ਜਾਂਦੀ ਹੈ। ਇੱਛੁਕ ਮਾਤਾ-ਪਿਤਾ ਨੂੰ ਗੋਦ ਲੈਣ ਦੀ ਸਮੁੱਚੀ ਪ੍ਰਕਿਰਿਆ, ਯੋਗਤਾ ਅਤੇ ਇਸ ਲਈ ਲੋੜੀਂਦੇ ਜ਼ਰੂਰੀ ਦਸਤਾਵੇਜ਼ਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਬੱਚਾ ਗੋਦ ਲੈਣ ਦੇ ਚਾਹਵਾਨ ਵਿਅਕਤੀ ‘ਸੈਂਟਰਲ ਅਡਾਪਸ਼ਨ ਰਿਸੋਰਸ ਅਥਾਰਿਟੀ’ ਦੀ ਵੈੱਬਸਾਈਟ ’ਤੇ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਗੋਦ ਲੈਣ ਜਾਂ ਦੇਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ ਜਾਵੇ ਅਤੇ ਸਿਰਫ਼ ਅਧਿਕਾਰਤ ਏਜੰਸੀ ਅਤੇ ਨਿਰਧਾਰਤ ਕਾਨੂੰਨੀ ਪ੍ਰਕਿਰਿਆ ਦੀ ਹੀ ਪਾਲਣਾ ਕੀਤੀ ਜਾਵੇ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋੜਵੰਦ ਬੱਚਿਆਂ ਦੇ ਅਧਿਕਾਰਾਂ ਅਤੇ ਸਰਵੋਤਮ ਹਿਤਾਂ ਦੀ ਰੱਖਿਆ ਕਰਨਾ ਹੈ, ਤਾਂ ਜੋ ਉਨ੍ਹਾਂ ਨੂੰ ਇੱਕ ਸੁਰੱਖਿਅਤ, ਪਿਆਰ ਭਰਿਆ ਅਤੇ ਪਰਿਵਾਰਕ ਮਾਹੌਲ ਮਿਲ ਸਕੇ।
ਪਿਛਲੀ ਖ਼ਬਰ ਆਰੀਆਭੱਟਾ ਕਾਲਜ ਦਾ ਬੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਐੱਸ.ਬੀ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀ ਰਾਜਵੀਰ ਸਿੰਘ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।