10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕਾਂਗਰਸੀ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ

ਸ਼ਹਿਣਾ, 9 ਅਕਤੂਬਰ (ਸੁਰੇਸ਼ ਗੋਗੀ)-ਬੱਸ ਸਟੈਂਡ ਸ਼ਹਿਣਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੁਰਤੇਜ ਸਿੰਘ ਸੰਧੂ ਬਲਾਕ ਪ੍ਰਧਾਨ ਕਾਂਗਰਸ ਪਾਰਟੀ, ਸੂਬਾ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ, ਅਮਰਜੀਤ ਸਿੰਘ ਜੀਤਾ ਜ਼ਿਲ੍ਹਾ ਆਗੂ ਕਾਂਗਰਸ, ਹਰਦੇਵ ਸਿੰਘ ਗਿੱਲ ਇਕਾਈ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੁਰੇ ਦੇਸ਼ ਅੰਦਰ ਵੋਟ ਚੋਰੀ ਨਾਲ ਲੋਕਤੰਤਰ ਦਾ ਘਾਣ ਕੀਤਾ ਹੈ, ਜਿਸ ਕਾਰਨ ਇੰਡੀਆ ਗੱਠਜੋੜ ਵਲੋਂ ਪੂਰੇ ਦੇਸ਼ ਅੰਦਰ ਰੋਸ ਪ੍ਰਗਟ ਦੇ ਪ੍ਰੋਗਰਾਮ ਉਲੀਕੇ ਹੋਏ ਹਨ।

ਅਜੀਤ ਡੈਸਕ 10-10-2026
ਸ਼ਹਿਣਾ, 9 ਅਕਤੂਬਰ (ਸੁਰੇਸ਼ ਗੋਗੀ)-ਬੱਸ ਸਟੈਂਡ ਸ਼ਹਿਣਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੁਰਤੇਜ ਸਿੰਘ ਸੰਧੂ ਬਲਾਕ ਪ੍ਰਧਾਨ ਕਾਂਗਰਸ ਪਾਰਟੀ, ਸੂਬਾ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ, ਅਮਰਜੀਤ ਸਿੰਘ ਜੀਤਾ ਜ਼ਿਲ੍ਹਾ ਆਗੂ ਕਾਂਗਰਸ, ਹਰਦੇਵ ਸਿੰਘ ਗਿੱਲ ਇਕਾਈ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੁਰੇ ਦੇਸ਼ ਅੰਦਰ ਵੋਟ ਚੋਰੀ ਨਾਲ ਲੋਕਤੰਤਰ ਦਾ ਘਾਣ ਕੀਤਾ ਹੈ, ਜਿਸ ਕਾਰਨ ਇੰਡੀਆ ਗੱਠਜੋੜ ਵਲੋਂ ਪੂਰੇ ਦੇਸ਼ ਅੰਦਰ ਰੋਸ ਪ੍ਰਗਟ ਦੇ ਪ੍ਰੋਗਰਾਮ ਉਲੀਕੇ ਹੋਏ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਲੋਕਤੰਤਰ ਦਾ ਘਾਣ ਕਿਸੇ ਵੀ ਕੀਮਤ ’ਤੇ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਮਸਲੇ ’ਤੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕਰ ਦਿੱਤਾ ਹੈ। ਜਦੋਂ ਕਿ ਬਾਹਰਲੇ ਸੂਬਿਆਂ ਦੇ ਲੋਕ ਸਾਡੇ ਪੰਜਾਬ ਦੇ ਪੈਸਿਆਂ ਨਾਲ ਐਸ਼ਪ੍ਰਸਤੀ ਕਰਨ ਲੱਗ ਹੋਏ ਹਨ, ਜਿਨ੍ਹਾਂ ਨੂੰ ਪੰਜਾਬ ਵਾਸੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਗ਼ਰੀਬ ਲੋਕਾਂ ਨੂੰ ਲੱਖਾਂ ਰੁਪਇਆਂ ਦੇ ਬਿਜਲੀ ਬਿੱਲ ਭੇਜ ਕੇ ਗ਼ਰੀਬ ਲੋਕਾਂ ਉੱਪਰ ਬੋਝ ਪਾਇਆ ਜਾ ਰਿਹਾ ਹੈ, ਗ਼ਰੀਬ ਵਿਦਿਆਰਥੀਆਂ ਦੇ ਵਜ਼ੀਫ਼ੇ ਬੰਦ ਕੀਤੇ ਹੋਏ ਹਨ, ਸ਼ਗਨ ਸਕੀਮ ਲੈਣ ਲਈ ਗ਼ਰੀਬ ਲੋਕ ਸਰਕਾਰੀ ਦਫ਼ਤਰਾਂ ਦੇ ਗੇੜੇ ਖਾਣ ਲਈ ਮਜਬੂਰ ਹਨ। ਇਸ ਮੌਕੇ ਬੀਬੀ ਮਲਕੀਤ ਕੌਰ ਸਹੋਤਾ, ਰੂਪ ਚੰਦ ਅਰੋੜਾ, ਰੌਸ਼ਨ ਲਾਲ ਸ਼ਰਮਾ, ਗੁਰਪਿੰਦਰ ਸਿੰਘ ਪਿੰਕੂ, ਮਿੰਟੂ ਜੱਸਲ, ਸਾਹਿਬਦੀਨ, ਪਰਮਜੀਤ ਸਿੰਘ ਮੌੜ, ਗਿਆਨ ਚੰਦ ਸ਼ਰਮਾ, ਗੁਰਤੇਜ ਉੱਗੋਕੇ, ਸਰਪੰਚ ਕੁਲਦੀਪ ਕੌਰ, ਸਰਪੰਚ ਜਗਤਾਰ ਸਿੰਘ ਜੰਗੀਆਣਾ, ਨਿਰਮਲ ਸਿੰਘ, ਪ੍ਰਗਟ ਸਿੰਘ ਜੰਗੀਆਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਚੀਮਾ ਦੇ ਪੀਰਖਾਨਾ ਵਿਖੇ ਸਾਲਾਨਾ ਭੰਡਾਰਾ ਕਰਵਾਇਆ ਅਗਲੀ ਖ਼ਬਰ ਇੰਡੀਆ ਗੱਠਜੋੜ ਨਾਲ ਸਬੰਧਿਤ ਪਾਰਟੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।