ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਹਲਕਾ ਭਦੌੜ ਵਿਚ ਵਿਕਾਸ ਕਾਰਜਾਂ ਦਾ ਮੁੱਦਾ ਚੁੱਕਿਆ
ਸ਼ਹਿਣਾ, 11 ਅਕਤੂਬਰ (ਸੁਰੇਸ਼ ਗੋਗੀ)-ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਪੰਜਾਬ ਸਰਕਾਰ ਵਲੋਂ ਹਲਕਾ ਭਦੌੜ ਦੇ ਪਿੰਡਾਂ ਵਿਚ ਕੀਤੇ ਗਏ ਵਿਕਾਸ ਕਾਰਜਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਅੱਜ ਭਗਤਪੁਰਾ ਵਿਖੇ ਫਿਰਨੀ ’ਤੇ ਲਾਈਵ ਹੁੰਦਿਆਂ ਕਿਹਾ ਕਿ ਪਿੰਡਾਂ ’ਚ ਸਰਕਾਰ ਵਲੋਂ ਲੱਖਾਂ ਰੁਪਏ ਦੀਆਂ ਗ੍ਰਾਟਾਂ ਦੇ ਕੇ ਵਿਕਾਸ ਕਾਰਜ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਭਗਤਪੁਰਾ ਪਿੰਡ ਵਿਚ ਵੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇਣ ਦੇ ਦਾਅਵੇ ਕੀਤੇ ਗਏ, ਪਰ ਪਿੰਡ ਦੀ ਫਿਰਨੀ ਦਾ ਬੇਹੱਦ ਮਾੜਾ ਹਾਲ ਹੈ।
ਸ਼ਹਿਣਾ, 11 ਅਕਤੂਬਰ (ਸੁਰੇਸ਼ ਗੋਗੀ)-ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਪੰਜਾਬ ਸਰਕਾਰ ਵਲੋਂ ਹਲਕਾ ਭਦੌੜ ਦੇ ਪਿੰਡਾਂ ਵਿਚ ਕੀਤੇ ਗਏ ਵਿਕਾਸ ਕਾਰਜਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਅੱਜ ਭਗਤਪੁਰਾ ਵਿਖੇ ਫਿਰਨੀ ’ਤੇ ਲਾਈਵ ਹੁੰਦਿਆਂ ਕਿਹਾ ਕਿ ਪਿੰਡਾਂ ’ਚ ਸਰਕਾਰ ਵਲੋਂ ਲੱਖਾਂ ਰੁਪਏ ਦੀਆਂ ਗ੍ਰਾਟਾਂ ਦੇ ਕੇ ਵਿਕਾਸ ਕਾਰਜ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਭਗਤਪੁਰਾ ਪਿੰਡ ਵਿਚ ਵੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇਣ ਦੇ ਦਾਅਵੇ ਕੀਤੇ ਗਏ, ਪਰ ਪਿੰਡ ਦੀ ਫਿਰਨੀ ਦਾ ਬੇਹੱਦ ਮਾੜਾ ਹਾਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਹ ਫਿਰਨੀ ਇਤਿਹਾਸਕ ਗੁਰਦੁਆਰਾ ਸਾਹਿਬ ਦਾਤਣਸਰ ਨੂੰ ਜਾਂਦੀ ਹੈ, ਜੋ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਹੈ ਅਤੇ ਪੰਜਾਬ ਸਰਕਾਰ ਵਲੋਂ 50 ਲੱਖ ਰੁਪਏ ਦੀ ਗ੍ਰਾਂਟ ਪਿੰਡਾਂ ਵਿਚ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਗਿਆ, ਪਰ ਉਪਰੋਕਤ ਇਤਿਹਾਸਕ ਸਥਾਨਾਂ ਨੂੰ ਜਾਣ ਵਾਲੇ ਰਸਤਿਆਂ ਦੀ ਕਿਸੇ ਨੇ ਸਾਰ ਨਹੀਂ ਲਈ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਪਿੰਡਾਂ ਵਿਚ ਹੋਇਆ ਵਿਕਾਸ ਕੋਈ ਮਾਅਨੇ ਨਹੀਂ ਰੱਖਦਾ, ਜਦ ਬਾਹਰ ਤੋਂ ਆਇਆ ਕੋਈ ਵਿਅਕਤੀ ਪਿੰਡ ਦੀਆਂ ਫਿਰਨੀਆਂ ਦੇਖਦਾ ਹੈ, ਤਾਂ ਵਿਕਾਸ ਦੀ ਝਲਕ ਆਪਣੇ ਆਪ ਨਜ਼ਰ ਪੈਂਦੀ ਹੈ।