ਹੱਕੀ ਮੰਗਾਂ ਨੂੰ ਲੈ ਕੇ ਸੇਵਾ ਕੇਂਦਰ ਦੇ ਮੁਲਾਜ਼ਮ ਹੜਤਾਲ ’ਤੇ, ਸੇਵਾ ਕੇਂਦਰਾਂ ਨੂੰ ਲਾਏ ਜਿੰਦਰੇ
ਮੰਗਾਂ ਨਾ ਮੰਨਣ ਦੀ ਸੂਰਤ ’ਚ ਹੋਵੇਗੀ ਅਣਮਿਥੇ ਸਮੇਂ ਦੀ ਕਲਮ ਛੋੜ ਹੜਤਾਲ
ਤਪਾ ਮੰਡੀ, 12 ਅਕਤੂਬਰ (ਪ੍ਰਵੀਨ ਗਰਗ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਜਿੱਥੇ ਸੇਵਾ ਕੇਂਦਰ ਦੇ ਮੁਲਾਜ਼ਮ ਸੇਵਾ ਕੇਂਦਰਾਂ ਨੂੰ ਜਿੰਦਰੇ ਲਾ ਕੇ ਹੜਤਾਲ ’ਤੇ ਚਲੇ ਗਏ, ਉੱਥੇ ਦੂਜੇ ਪਾਸੇ ਆਪਣੇ ਕੰਮਾਂ ਸਬੰਧੀ ਆਏ ਲੋਕਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪਿਆ। ਜਦ ਇਸ ਸਬੰਧੀ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਸਕਿਉਰਿਟੀ ਗਾਰਡਾਂ ਦੀ ਪਿਛਲੇ ਦੋ ਮਹੀਨਿਆਂ ਦੀ ਰੁਕੀ ਹੋਈ ਤਨਖ਼ਾਹ ਜਾਰੀ ਕਰਵਾਉਣਾ ਅਤੇ ਉਨ੍ਹਾਂ ਨੂੰ ਹਫ਼ਤਾਵਾਰੀ ਛੁੱਟੀ ਦੇਣੀ ਸ਼ਾਮਿਲ ਹੈ ।
ਮ
ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਤੋਂ ਬਾਅਦ ਸੇਵਾ ਕੇਂਦਰ ਨੂੰ ਲੱਗਿਆ ਹੋਇਆ ਜਿੰਦਰਾ। ਤਸਵੀਰ : ਪ੍ਰਵੀਨ ਗਰਗ
13-10-2026
ਤਪਾ ਮੰਡੀ, 12 ਅਕਤੂਬਰ (ਪ੍ਰਵੀਨ ਗਰਗ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਜਿੱਥੇ ਸੇਵਾ ਕੇਂਦਰ ਦੇ ਮੁਲਾਜ਼ਮ ਸੇਵਾ ਕੇਂਦਰਾਂ ਨੂੰ ਜਿੰਦਰੇ ਲਾ ਕੇ ਹੜਤਾਲ ’ਤੇ ਚਲੇ ਗਏ, ਉੱਥੇ ਦੂਜੇ ਪਾਸੇ ਆਪਣੇ ਕੰਮਾਂ ਸਬੰਧੀ ਆਏ ਲੋਕਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪਿਆ। ਜਦ ਇਸ ਸਬੰਧੀ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਸਕਿਉਰਿਟੀ ਗਾਰਡਾਂ ਦੀ ਪਿਛਲੇ ਦੋ ਮਹੀਨਿਆਂ ਦੀ ਰੁਕੀ ਹੋਈ ਤਨਖ਼ਾਹ ਜਾਰੀ ਕਰਵਾਉਣਾ ਅਤੇ ਉਨ੍ਹਾਂ ਨੂੰ ਹਫ਼ਤਾਵਾਰੀ ਛੁੱਟੀ ਦੇਣੀ ਸ਼ਾਮਿਲ ਹੈ । ਇਸ ਤੋਂ ਇਲਾਵਾ ਐਲ.ਆਰ.ਓ. ਅਪਰੇਟਰਾਂ ਦਾ ਪਿਛਲੇ ਛੇ ਮਹੀਨਿਆਂ ਦਾ ਸਫ਼ਰੀ ਭੱਤਾ (ਟੀ.ਏ.) ਬਕਾਇਆ ਪਿਆ ਹੈ। ਬੋਨਸ ਦਾ ਹਿਸਾਬ ਕਿਤਾਬ ਦਿੱਤਾ ਜਾਵੇ, ਤਨਖ਼ਾਹਾਂ ’ਚ ਕਟੌਤੀ ਕਰਨ ਦੀ ਬਜਾਏ ਪੂਰੀਆਂ ਪਾਈਆਂ ਜਾਣ। ਇਸੇ ਤਰ੍ਹਾਂ ਡੀ.ਐਮ.ਡੀ. ਅਪਰੇਟਰਾਂ ਨੂੰ ਵੀ ਪਿਛਲੇ ਚਾਰ ਮਹੀਨਿਆਂ ਦਾ ਸਫ਼ਰੀ ਭੱਤਾ ਨਹੀਂ ਮਿਲਿਆ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੰਜ ਸਰਕਾਰੀ ਛੁੱਟੀਆਂ ਦਾ ਲਾਭ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।