ਪਰਵਿੰਦਰ ਸਿੰਘ ਝੋਟੇ ਦਾ ਕਤਲ ਕਾਨੂੰਨ ਵਿਵਸਥਾ ’ਤੇ ਵੱਡਾ ਸਵਾਲੀਆ ਚਿੰਨ੍ਹ-ਅਰਵਿੰਦ ਖੰਨਾ ਰੈਲੀਆਂ ਵਿੱਚ ਚੁਟਕਲੇ ਸੁਣਾਉਣ ਨਾਲ ਪੰਜਾਬ ਦਾ ਵਿਕਾਸ ਨਹੀਂ ਹੁੰਦਾ
ਸੰਗਰੂਰ, 13 ਅਕਤੂਬਰ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਉੱਤੇ ਚੱਲ ਰਹੀ ਇੱਕ ਲਾਈਵ ਵੀਡੀਓ ਦੌਰਾਨ ਇੱਕ ਨਸ਼ਾ ਤਸ਼ਕਰ ਵਲੋਂ ਨਸ਼ੇ ਵਿਰੁੱਧ ਸੰਘਰਸ਼ ਛੇੜਣ ਵਾਲੇ ਪਰਵਿੰਦਰ ਸਿੰਘ ਝੌਟਾ ਦੇ ਗੋਲੀਆਂ ਮਾਰੀਆਂ ਗਈਆਂ ।
ਅਰਵਿੰਦ ਖੰਨਾ।
14-10-2026