13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ਾ ਤਸਕਰਾਂ ਵਲੋਂ ਕੀਤੇ ਜਾ ਰਹੇ ਕਤਲ ਜੰਗਲ ਰਾਜ ਦੀ ਨਿਸ਼ਾਨੀ-ਜਥੇਦਾਰ ਹਮੀਦੀ

ਸ਼ੇਰਪੁਰ, 13 ਅਕਤੂਬਰ (ਦਰਸ਼ਨ ਸਿੰਘ ਖੇੜੀ)-ਇਸ ਮੌਕੇ ਪੰਜਾਬ ਅਮਨ ਕਾਨੂੰਨ ਦੀ ਸਥਿਤੀ ਵਿਚੋਂ ਬੇਹੱਦ ਨਾਜ਼ੁਕ ਦੌਰ ’ਚੋਂ ਗੁਜ਼ਰ ਰਿਹਾ ਹੈ ਅਤੇ ਨਸ਼ਾ ਤਸਕਰਾਂ ਵਲੋਂ ਦਿਨ ਦਿਹਾੜੇ ਕਤਲਾਂ ਤੋਂ ਹਰੇਕ ਪੰਜਾਬੀ ਮਹਿਸੂਸ ਕਰ ਰਿਹਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਫੈਲਿਆ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ਼ ਜਥੇਦਾਰ ਨਾਥ ਸਿੰਘ ਹਮੀਦੀ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 14-10-2026
ਸ਼ੇਰਪੁਰ, 13 ਅਕਤੂਬਰ (ਦਰਸ਼ਨ ਸਿੰਘ ਖੇੜੀ)-ਇਸ ਮੌਕੇ ਪੰਜਾਬ ਅਮਨ ਕਾਨੂੰਨ ਦੀ ਸਥਿਤੀ ਵਿਚੋਂ ਬੇਹੱਦ ਨਾਜ਼ੁਕ ਦੌਰ ’ਚੋਂ ਗੁਜ਼ਰ ਰਿਹਾ ਹੈ ਅਤੇ ਨਸ਼ਾ ਤਸਕਰਾਂ ਵਲੋਂ ਦਿਨ ਦਿਹਾੜੇ ਕਤਲਾਂ ਤੋਂ ਹਰੇਕ ਪੰਜਾਬੀ ਮਹਿਸੂਸ ਕਰ ਰਿਹਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਫੈਲਿਆ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ਼ ਜਥੇਦਾਰ ਨਾਥ ਸਿੰਘ ਹਮੀਦੀ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਮਾਨਸਾ ਵਾਲੇ ਪਰਮਿੰਦਰ ਝੋਟੇ ਦੇ ਦਿਨ ਦਿਹਾੜੇ ਨਸ਼ਾ ਤਸਕਰਾਂ ਵਲੋਂ ਕੀਤੇ ਕਤਲ ਨੇ ਸਪੱਸਟ ਕਰ ਦਿੱਤਾ ਕਿ ਪੰਜਾਬ ਵਿੱਚ ਚਿੱਟਾ ਮਾਫੀਆ ਕਿੰਨਾ ਮਜਬੂਤ ਹੈ । ਅੱਜ ਹਰ ਘਰ ਦੇ ਅੱਗੇ ਚਿੱਟੇ ਦੇ ਤਸਕਰਾਂ ਵਲੋਂ ਸਬਜ਼ੀ ਵੇਚਣ ਵਾਂਗ ਸ਼ਰੇਆਮ ਫੇਰੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਸੋਦੀਆ ਵਲੋਂ ਦਿਤੇ ਹੁਕਮਾਂ ਅਨੁਸਾਰ ਸ਼ਾਮ, ਦਾਮ, ਦੰਡ, ਭੇਦ ਦੀ ਨੀਤੀ ਨੂੰ ਪੰਜਾਬ ਸਰਕਾਰ ਨੇ ਲਾਗੂ ਕੀਤਾ ਹੋਇਆ ਹੈ। ਇਸ ਮੌਕੇ ਸੂਬਾਈ ਸਕੱਤਰ ਡੈਲੀਗੇਟ ਨੰਬਰਦਾਰ ਅਜੀਤਪਾਲ ਸਿੰਘ ਪੰਜਗਰਾਈਆਂ, ਸਰਕਲ ਪ੍ਰਧਾਨ ਜਗਦੇਵ ਸਿੰਘ ਬਦੇਸ਼ਾ ਪੀਏਸੀ ਮੈਂਬਰ ਆਦਿ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਏਡਿਡ ਸਕੂਲਾਂ ਦੇ ਸਟਾਫ ਨੂੰ 10 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣਾ ਚਿੰਤਾ ਦਾ ਵਿਸ਼ਾ-ਪ੍ਰਿੰਸੀਪਲ ਮੰਜੂਲਾ ਸ਼ਰਮਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਕਾਨੂੰਨ ਵਿਵਸਥਾ ’ਤੇ ਵੱਡਾ ਸਵਾਲੀਆ ਚਿੰਨ੍ਹ-ਅਰਵਿੰਦ ਖੰਨਾ ਰੈਲੀਆਂ ਵਿੱਚ ਚੁਟਕਲੇ ਸੁਣਾਉਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।