ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ
ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਬਰਨਾਲਾ ਵਲੋਂ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਨੂੰ ਮੰਗ-ਪੱਤਰ ਦਿੱਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਸਮਝੇ ਜਾਂਦੇ ਮੰਡੀਕਰਨ ਢਾਂਚੇ ਦੇ ਤਿੰਨ ਮਜ਼ਬੂਤ ਥੰਮਾਂ ਕਿਸਾਨ, ਆੜ੍ਹਤੀਆ ਅਤੇ ਸ਼ੈਲਰ ਮਾਲਕਾਂ ਨੂੰ ਬਚਾਉਣ ਲਈ ਮੰਗ-ਪੱਤਰ ਦਿੱਤਾ ਗਿਆ ਹੈ।
ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਬਰਨਾਲਾ ਵਲੋਂ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਨੂੰ ਮੰਗ-ਪੱਤਰ ਦਿੱਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਸਮਝੇ ਜਾਂਦੇ ਮੰਡੀਕਰਨ ਢਾਂਚੇ ਦੇ ਤਿੰਨ ਮਜ਼ਬੂਤ ਥੰਮਾਂ ਕਿਸਾਨ, ਆੜ੍ਹਤੀਆ ਅਤੇ ਸ਼ੈਲਰ ਮਾਲਕਾਂ ਨੂੰ ਬਚਾਉਣ ਲਈ ਮੰਗ-ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਗ ਕੀਤੀ ਗਈ ਹੈ ਕਿ ਮੀਂਹ ਅਤੇ ਗੜੇਮਾਰੀ ਨਾਲ ਪੰਜਾਬ ਵਿਚ ਖੜ੍ਹੀ ਫ਼ਸਲ ਅਤੇ ਮੰਡੀਆਂ ਵਿਚ ਪਏ ਝੋਨੇ ਦੇ ਹੋਏ ਨੁਕਸਾਨ ਬਾਰੇ ਸਪੈਸ਼ਲ ਗਿਰਦਾਵਰੀ ਕਰਵਾ ਕੇ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ ਦਾ ਸਾਰਾ ਝੋਨਾ ਯੂ.ਆਰ.ਐਸ. ਤਹਿਤ ਖ਼ਰੀਦਣ ਹਿੱਤ ਨਮੀ ਅਤੇ ਦਾਗ਼ੀ ਦਾਣੇ ਵਿਚ ਛੋਟ ਦਿੱਤੀ ਜਾਵੇ, ਪੰਜਾਬ ਸ਼ੈਲਰ ਇੰਡਸਟਰੀ ਨੂੰ ਹਰਿਆਣਾ ਦੀ ਤਰਜ਼ ’ਤੇ ਮਿਲਿੰਗ ਵਿਚ 30 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਵਿਚ ਭੰਡਾਰਨ ਦੀ ਸਮਰੱਥਾ ਵਧਾਈ ਜਾਵੇ ਕਿਉਂਕਿ ਪਿਛਲੇ ਸਾਲ ਪੰਜਾਬ ਦੇ ਸ਼ੈਲਰ ਮਾਲਕਾਂ ਨੂੰ ਚੌਲ ਭੰਡਾਰ ਕਰਨ ਲਈ ਯੂ.ਪੀ., ਹਰਿਆਣਾ ਅਤੇ ਜੰਮੂ ਵਿਚ ਜਗ੍ਹਾ ਲੱਭਣੀ ਪਈ ਸੀ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਵੀ ਮੰਗ ਕੀਤੀ ਗਈ ਹੈ ਕਿ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ ਤਾਂ ਇਹ ਪਤਾ ਲੱਗ ਸਕੇ ਕਿ ਇਹ ਕਤਲ ਕਿਸ ਦੀ ਸ਼ਹਿ ’ਤੇ ਹੋਇਆ ਹੈ। ਇਸ ਮੌਕੇ ਸੀਨੀਅਰ ਆਗੂ ਤੇਜਾ ਸਿੰਘ ਕਮਾਲਪੁਰ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਵਿੰਦਰ ਸਿੰਘ ਰੰਮੀ ਢਿੱਲੋਂ, ਜ਼ਿਲ੍ਹਾ ਪ੍ਰਧਾਨ ਦਿਹਾਤੀ ਤਰਨਜੀਤ ਸਿੰਘ ਦੁੱਗਲ, ਅਜੈਬ ਸਿੰਘ ਸਿੱਧੂ, ਹਲਕਾ ਇੰਚਾਰਜ ਭਦੌੜ ਹਰਪ੍ਰੀਤ ਸਿੰਘ ਰਾਜੀਆ, ਹਲਕਾ ਇੰਚਾਰਜ ਮਹਿਲ ਕਲਾਂ ਮਹਿੰਦਰ ਸਿੰਘ ਚੁਹਾਣਕੇ, ਗੁਰਜੀਤ ਸਿੰਘ ਖੁੱਡੀ, ਸ਼ਿੰਗਾਰਾ ਸਿੰਘ ਰਾਜੀਆ, ਬਲਵੀਰ ਸਿੰਘ ਧੌਲਾ, ਡਾ. ਬੱਬੂ ਉਪਲੀ, ਮੋਹਨਾ ਮਹਿਤਾ, ਬਿੰਦਰ ਸਿੰਘ ਉਗੋਕੇ, ਰਣਜੀਤ ਸਿੰਘ ਤਾਜੋਕੇ, ਜਗਰਾਜ ਸਿੰਘ ਰਾਜਾ ਬੀਹਲਾ, ਜਗਦੇਵ ਸਿੰਘ ਕੁਰੜ, ਬਲਵੰਤ ਸਿੰਘ ਨੰਬਰਦਾਰ, ਬਹਾਦਰ ਸਿੰਘ ਰੂੜੇਕੇ, ਮੱਘਰ ਸਿੰਘ ਮੌੜ ਆਦਿ ਆਗੂ ਵੀ ਹਾਜ਼ਰ ਸਨ।