17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਜੰਗ ਵਿਚ ਨਿੱਤਰੇਗਾ-ਹਰਪ੍ਰੀਤ ਸਿੰਘ ਰਾਜੀਆ

ਸ਼ਹਿਣਾ, 16 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਨਸ਼ਿਆਂ ਦੇ ਵਗ ਰਹੇ ਦਰਿਆ ਨੇ ਨੌਜਵਾਨ ਪੀੜੀ ਨੂੰ ਖ਼ਤਮ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਪਰ ਪੰਜਾਬ ਸਰਕਾਰ ਹਮੇਸ਼ਾ ਨਸ਼ਿਆਂ ਨੂੰ ਖ਼ਤਮ ਕਰਨ ਦੇ ਵਾਅਦੇ ਦਾਅਵੇ ਕਰਦੀ ਰਹੀ। ਇਹ ਸ਼ਬਦ ਹਰਪ੍ਰੀਤ ਸਿੰਘ ਰਾਜੀਆ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਗੱਲਬਾਤ ਕਰਦਿਆਂ ਆਖੇ।

ਅਜੀਤ ਡੈਸਕ 17-10-2026
ਸ਼ਹਿਣਾ, 16 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਨਸ਼ਿਆਂ ਦੇ ਵਗ ਰਹੇ ਦਰਿਆ ਨੇ ਨੌਜਵਾਨ ਪੀੜੀ ਨੂੰ ਖ਼ਤਮ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਪਰ ਪੰਜਾਬ ਸਰਕਾਰ ਹਮੇਸ਼ਾ ਨਸ਼ਿਆਂ ਨੂੰ ਖ਼ਤਮ ਕਰਨ ਦੇ ਵਾਅਦੇ ਦਾਅਵੇ ਕਰਦੀ ਰਹੀ। ਇਹ ਸ਼ਬਦ ਹਰਪ੍ਰੀਤ ਸਿੰਘ ਰਾਜੀਆ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਮਾਨਸਾ ਵਿਚ ਜੋ ਨਸ਼ਿਆਂ ਦੇ ਵਿਰੋਧ ਵਿਚ ਪਰਵਿੰਦਰ ਸਿੰਘ ਝੋਟੇ ਨੂੰ ਆਪਣੀ ਜਾਨ ਗਵਾਉਣੀ ਪਈ, ਉਸ ਨਾਲ ਸਮੁੱਚੇ ਪੰਜਾਬੀਆਂ ਅਤੇ ਇਨਸਾਫ਼ ਪਸੰਦ ਪਾਰਟੀਆਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਦੀ ਵਸਾਈ ਹੋਈ ਧਰਤੀ ਹੈ, ਜਿੱਥੇ ਕਿਸੇ ਵੀ ਨਸ਼ੇ ਦਾ ਵਰਤਿਆ ਜਾਣਾ ਗੁਰੂ ਸਾਹਿਬਾਨ ਨੇ ਵਰਜਿਤ ਕੀਤਾ ਹੈ। ਪੰਜਾਬ ਵਰਗੀ ਪਵਿੱਤਰ ਧਰਤੀ ਨੂੰ ਨਸ਼ਿਆਂ ਰਾਹੀ ਕਲੰਕਿਤ ਕਰਨ ਵਾਲੇ ਲੋਕਾਂ ਨੂੰ ਸੂਬੇ ਵਿਚੋਂ ਤੜੀਪਾਰ ਕੀਤਾ ਜਾਵੇ ਅਤੇ ਨੌਜਵਾਨ ਵਰਗ ਨੂੰ ਸਿੱਖੀ ਵੱਲ ਪ੍ਰੇਰਿਤ ਕਰ ਕੇ ਨਸ਼ਿਆਂ ਤੋਂ ਖਹਿੜਾ ਛੁਡਾਇਆ ਜਾਵੇ। ਹਰਪ੍ਰੀਤ ਸਿੰਘ ਰਾਜੀਆ ਨੇ ਕਿਹਾ ਕਿ ਭਦੌੜ ਹਲਕੇ ਦੇ ਪਿੰਡਾਂ ਦਾ ਦੌਰਾ ਕਰਦਿਆਂ ਇਹ ਗੱਲ ਸਾਹਮਣੇ ਆਈ ਕਿ ਪਿੰਡਾਂ ਦੇ ਲੋਕ ਆਪਣੇ ਧੀਆਂ ਪੁੱਤਾਂ ਨੂੰ ਬਚਾਉਣ ਲਈ ਕਿਸ ਕਦਰ ਤਰਲੋਮੱਛੀ ਹੋ ਰਹੇ ਹਨ। ਇਸ ਮੌਕੇ ਬਿੰਦਰ ਸਿੰਘ ਉਗੋਕੇ, ਮੱਘਰ ਸਿੰਘ ਮੌੜ ਅਤੇ ਗੁਰਜੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਖਨੌਰੀ ਅਨਾਜ ਮੰਡੀ ’ਚ ਮੀਂਹ ਨੇ ਖੋਲ੍ਹੀ ਨਿਕਾਸੀ ਪ੍ਰਬੰਧਾਂ ਦੀ ਪੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।