18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮੰਗਾਂ ਅਣਗੌਲੀਆਂ ਕਰਨ ’ਤੇ ਨੰਬਰਦਾਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦੀ ਚਿਤਾਵਨੀ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਰ ਦੇਵੀ ਦੁਆਰਾ ਵਿਖੇ ਸਮਾਗਮ

ਮਹਿਲ ਕਲਾਂ, 17 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਨੰਬਰਦਾਰ ਯੂਨੀਅਨ (ਰਜਿ. 643 ਸਮਰਾ ਗਰੁੱਪ) ਤਹਿਸੀਲ ਮਹਿਲ ਕਲਾਂ ਦੀ ਇੱਕ ਅਹਿਮ ਇਕੱਤਰਤਾ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਤਹਿਸੀਲ ਪ੍ਰਧਾਨ ਕਲੱਟਰ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।

ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਰ ਦੇਵੀ ਦੁਆਰਾ ਵਿਖੇ ਸਮਾਗਮ 18-10-2026
ਮਹਿਲ ਕਲਾਂ, 17 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੰਜਾਬ ਨੰਬਰਦਾਰ ਯੂਨੀਅਨ (ਰਜਿ. 643 ਸਮਰਾ ਗਰੁੱਪ) ਤਹਿਸੀਲ ਮਹਿਲ ਕਲਾਂ ਦੀ ਇੱਕ ਅਹਿਮ ਇਕੱਤਰਤਾ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਤਹਿਸੀਲ ਪ੍ਰਧਾਨ ਕਲੱਟਰ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ ’ਤੇ ਡੂੰਘੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਆਗੂਆਂ ਕੁਲਵੰਤ ਸਿੰਘ ਮੂੰਮ, ਬਲਵੀਰ ਸਿੰਘ ਮਹਿਰ ਖ਼ੁਰਦ, ਜਸਵੰਤ ਸਿੰਘ ਕਲਾਲ ਮਾਜਰਾ, ਸੁਖਵਿੰਦਰ ਸਿੰਘ ਠੁੱਲੀਵਾਲ ਅਤੇ ਮਹਿੰਦਰ ਸਿੰਘ ਸਹੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੰਬਰਦਾਰ ਪ੍ਰਸ਼ਾਸਨ ਅਤੇ ਲੋਕਾਂ ਵਿਚਕਾਰ ਮਜ਼ਬੂਤ ਕੜੀ ਹਨ, ਪਰ ਸਰਕਾਰ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਤੋਂ ਕੰਨੀ ਕਤਰਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਮਗਰੋਂ 10 ਅਕਤੂਬਰ ਨੂੰ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਸੀ, ਪਰ ਕੋਈ ਠੋਸ ਨਤੀਜਾ ਨਾ ਨਿਕਲਣ ਕਾਰਨ ਵਰਗ ਵਿਚ ਭਾਰੀ ਨਿਰਾਸ਼ਾ ਹੈ। ਯੂਨੀਅਨ ਨੇ ਜ਼ੋਰਦਾਰ ਮੰਗ ਕੀਤੀ ਕਿ ਨੰਬਰਦਾਰੀ ਨੂੰ ਜੱਦੀ-ਪੁਸ਼ਤੀ ਬਹਾਲ ਕੀਤਾ ਜਾਵੇ ਅਤੇ ਮਹੀਨਾਵਾਰ ਮਾਣ ਭੱਤਾ 1500 ਰੁਪਏ ਤੋਂ ਵਧਾ ਕੇ 5000 ਰੁਪਏ ਕੀਤਾ ਜਾਵੇ। ਇਸ ਤੋਂ ਇਲਾਵਾ ਤਹਿਸੀਲਾਂ ਵਿਚ ਬੈਠਣ ਲਈ ਕਮਰੇ, ਬੁਨਿਆਦੀ ਸਹੂਲਤਾਂ ਅਤੇ ਸਰਕਾਰੀ ਅਦਾਰਿਆਂ ਵਿਚ ਬਣਦੀ ਨੁਮਾਇੰਦਗੀ ਦਿੱਤੀ ਜਾਵੇ। ਇਸ ਦੌਰਾਨ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਵੀ ਕੀਤੀ ਗਈ। ਅੰਤ ਵਿਚ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਫ਼ੌਰੀ ਨਿਪਟਾਰਾ ਨਾ ਹੋਇਆ ਤਾਂ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ ਅਤੇ ਆਗਾਮੀ ਚੋਣਾਂ ਵਿਚ ਸਰਕਾਰ ਵਿਰੁੱਧ ਸਖ਼ਤ ਫ਼ੈਸਲੇ ਲਏ ਜਾਣਗੇ।
ਪਿਛਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਯਾਦਵਿੰਦਰ ਸ਼ੰਟੀ ਭਾਜਪਾ ਦੇ ਸੂਬਾ ਵਰਕਿੰਗ ਕਮੇਟੀ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।