18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਰਕਾਰ ਤੇ ਅਧਿਆਪਕਾਂ ਦੀ ਖਿੱਚੋਤਾਣ ਦੀ ਭੇਟ ਚੜ੍ਹੇ ਸੈਂਟਰ ਪੱਧਰੀ ਸਕੂਲੀ ਖੇਡ ਮੁਕਾਬਲੇ

ਟੱਲੇਵਾਲ, 17 ਅਕਤੂਬਰ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਵਿਚ ਸਿੱਖਿਆ ਵਿਭਾਗ (ਸਰਕਾਰ) ਅਤੇ ਅਧਿਆਪਕਾਂ ਵਿਚਾਲੇ ਫ਼ੰਡਾਂ ਦੀ ਵੰਡ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਕਾਰਨ ਸਕੂਲੀ ਖਿਡਾਰੀਆਂ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ। ਫ਼ੰਡਾਂ ਦੇ ਰੌਲੇ ਕਾਰਨ ਜ਼ਿਲ੍ਹੇ ਵਿਚ ਕਲੱਸਟਰ ਪੱਧਰ ਦੀਆਂ ਖੇਡਾਂ ਨਾ ਹੋਣ ਕਰ ਕੇ ਸੈਂਕੜੇ ਉੱਭਰਦੇ ਖਿਡਾਰੀਆਂ ਦੇ ਸੁਪਨੇ ਰੁਲਦੇ ਨਜ਼ਰ ਆ ਰਹੇ ਹਨ।

ਅਜੀਤ ਡੈਸਕ 18-10-2026
ਟੱਲੇਵਾਲ, 17 ਅਕਤੂਬਰ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਵਿਚ ਸਿੱਖਿਆ ਵਿਭਾਗ (ਸਰਕਾਰ) ਅਤੇ ਅਧਿਆਪਕਾਂ ਵਿਚਾਲੇ ਫ਼ੰਡਾਂ ਦੀ ਵੰਡ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਕਾਰਨ ਸਕੂਲੀ ਖਿਡਾਰੀਆਂ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ। ਫ਼ੰਡਾਂ ਦੇ ਰੌਲੇ ਕਾਰਨ ਜ਼ਿਲ੍ਹੇ ਵਿਚ ਕਲੱਸਟਰ ਪੱਧਰ ਦੀਆਂ ਖੇਡਾਂ ਨਾ ਹੋਣ ਕਰ ਕੇ ਸੈਂਕੜੇ ਉੱਭਰਦੇ ਖਿਡਾਰੀਆਂ ਦੇ ਸੁਪਨੇ ਰੁਲਦੇ ਨਜ਼ਰ ਆ ਰਹੇ ਹਨ। ਸੂਤਰਾਂ ਮੁਤਾਬਕ ਖੇਡਾਂ ਕਰਵਾਉਣ ਲਈ ਮਿਲਣ ਵਾਲੀ ਰਾਸ਼ੀ ਅਤੇ ਪ੍ਰਬੰਧਕੀ ਖ਼ਰਚਿਆਂ ਨੂੰ ਲੈ ਕੇ ਅਧਿਆਪਕ ਜਥੇਬੰਦੀਆਂ ਅਤੇ ਪ੍ਰਸ਼ਾਸਨ ਵਿਚਾਲੇ ਸਹਿਮਤੀ ਨਹੀਂ ਬਣ ਸਕੀ। ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਜਾਰੀ ਕੀਤੇ ਜਾਂਦੇ ਫ਼ੰਡ ਮੌਜੂਦਾ ਮਹਿੰਗਾਈ ਦੇ ਦੌਰ ’ਚ ਖੇਡਾਂ ਦੇ ਪ੍ਰਬੰਧ, ਖਿਡਾਰੀਆਂ ਦੀ ਖ਼ੁਰਾਕ ਅਤੇ ਆਵਾਜਾਈ ਦੇ ਖ਼ਰਚਿਆਂ ਲਈ ਬਹੁਤ ਊਣੇ ਹਨ। ਦੂਜੇ ਪਾਸੇ ਵਿਭਾਗ ਵਲੋਂ ਸਮੇਂ ਸਿਰ ਫ਼ੰਡ ਜਾਰੀ ਨਾ ਕੀਤੇ ਜਾਣ ਕਾਰਨ ਅਧਿਆਪਕਾਂ ਨੇ ਆਪਣੇ ਪੱਧਰ ’ਤੇ ਖੇਡਾਂ ਕਰਵਾਉਣ ਤੋਂ ਹੱਥ ਪਿੱਛੇ ਖਿੱਚ ਲਏ ਹਨ । ਇਸ ਖਿੱਚੋਤਾਣ ਦੌਰਾਨ ਕਲੱਸਟਰ ਪੱਧਰ ਦੇ ਮੁਕਾਬਲੇ ਨਾ ਹੋਣ ਕਾਰਨ ਖਿਡਾਰੀ ਅਗਲੇ ਨੈਸ਼ਨਲ ਜਾਂ ਸਟੇਟ ਪੱਧਰ ਦੇ ਮੁਕਾਬਲਿਆਂ ਲਈ ਕੁਆਲੀਫ਼ਾਈ ਨਹੀਂ ਕਰ ਸਕਣਗੇ । ਜਾਣਕਾਰੀ ਅਨੁਸਾਰ ਸਰਕਾਰ ਵਲੋਂ ਸਕੂਲ ਅਤੇ ਸੈਂਟਰ ਪੱਧਰ ’ਤੇ ਫ਼ੰਡ ਜਾਰੀ ਕਰਨ ਦੀ ਬਜਾਏ ਸਿੱਧੀਆਂ ਬਲਾਕ ਪੱਧਰੀ ਖੇਡਾਂ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਸਿਰਫ਼ ਖਾਨਾਪੂਰਤੀ ਹੋਵੇਗੀ ਅਤੇ ਯੋਗ ਵਿਦਿਆਰਥੀਆਂ ਨਾਲ ਸਰਾਸਰ ਧੋਖਾ ਹੋਵੇਗਾ। ਜਾਣਕਾਰੀ ਅਨੁਸਾਰ ਉਕਤ ਮਾਮਲੇ ਸਬੰਧੀ ਸਮੂਹ ਅਧਿਆਪਕ ਜਥੇਬੰਦੀਆਂ ਦੀ ਆਨਲਾਈਨ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਕਿਸੇ ਵੀ ਬਲਾਕ ਪੱਧਰ ’ਤੇ ਕਿਸੇ ਵੀ ਅਧਿਆਪਕ ਜਾਂ ਵਿਦਿਆਰਥੀ ਨੇ ਇਨ੍ਹਾਂ ਖੇਡਾਂ ’ਚ ਹਿੱਸਾ ਨਹੀਂ ਲੈਣਾ ਕਿਉਂਕਿ ਅਜੇ ਤੱਕ ਕੋਈ ਵੀ ਸੈਂਟਰ ਪੱਧਰ ’ਤੇ ਖੇਡਾਂ ਨਹੀਂ ਹੋਈਆਂ ਅਤੇ ਨਾ ਹੀ ਸਰਕਾਰ ਵਲੋਂ ਆਪਣੀ ਮੰਗ ਅਨੁਸਾਰ ਸੈਂਟਰ ਪੱਧਰ ’ਤੇ 20,000 ਰੁਪਏ ਅਤੇ ਬਲਾਕ ਪੱਧਰ ਤੇ 40,000 ਰੁਪਏ ਫ਼ੰਡ ਜਾਰੀ ਨਹੀਂ ਹੋਇਆ ਹੈ। ਇਸ ਲਈ ਇਨ੍ਹਾਂ ਖੇਡਾਂ ਦਾ ਬਾਈਕਾਟ ਰਹੇਗਾ ਜਦੋਂ ਤੱਕ ਸਰਕਾਰ ਵਲੋਂ ਸੈਂਟਰ, ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਫ਼ੰਡ ਜਾਰੀ ਨਹੀਂ ਕੀਤੇ ਜਾਣਗੇ। ਇਸ ਰੇੜਕੇ ਦੌਰਾਨ ਪਿਛਲੇ ਕਈ ਮਹੀਨਿਆਂ ਤੋਂ ਦਿਨ-ਰਾਤ ਮੈਦਾਨਾਂ ਵਿਚ ਪਸੀਨਾ ਵਹਾ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਇਸ ਸਥਿਤੀ ਨੂੰ ਲੈ ਕੇ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਮਾਪਿਆਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਅਧਿਆਪਕਾਂ ਦੀ ਆਪਸੀ ਲੜਾਈ ਵਿਚ ਉਨ੍ਹਾਂ ਦੇ ਬੱਚਿਆਂ ਦੇ ਖੇਡ ਕੈਰੀਅਰ ਅਤੇ ਸਰਟੀਫਿਕੇਟਾਂ (ਜੋ ਨੌਕਰੀਆਂ ਅਤੇ ਉੱਚ ਸਿੱਖਿਆ ਵਿਚ ਮਦਦਗਾਰ ਹੁੰਦੇ ਹਨ) ਦਾ ਨੁਕਸਾਨ ਹੋ ਰਿਹਾ ਹੈ। ਇਲਾਕੇ ਦੇ ਖੇਡ ਪ੍ਰੇਮੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਸ ਮਸਲੇ ਨੂੰ ਤੁਰੰਤ ਦਖ਼ਲ ਦੇ ਕੇ ਸੁਲਝਾਇਆ ਜਾਵੇ।
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ’ਚ ਤਿਉਹਾਰਾਂ ਦੇ ਮੱਦੇਨਜ਼ਰ ਗਰੀਨ ਪਟਾਕਿਆਂ ਦੀ ਖ਼ਰੀਦ/ ਵਿਕਰੀ ਲਈ ਥਾਵਾਂ ਨਿਰਧਾਰਿਤ ਅਗਲੀ ਖ਼ਬਰ ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।