ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਵਲੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਤਿੰਨ ਬੱਸਾਂ ਰਵਾਨਾ
ਮਹਿਲ ਕਲਾਂ, 18 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਵਲੋਂ ਆਪਣੀ ਕਿਰਤ ਕਮਾਈ ਵਿਚੋਂ ਸੰਗਤਾਂ ਨੂੰ ਧਾਰਮਿਕ ਯਾਤਰਾ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਪਿੰਡ ਸਹਿਜੜਾ ਅਤੇ ਚੁਹਾਣਕੇ ਖੁਰਦ ਤੋਂ ਸੈਂਕੜੇ ਸ਼ਰਧਾਲੂਆਂ ਦੀਆਂ ਤਿੰਨ ਬੱਸਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਸਮੇਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ।
ਅਜੀਤ ਡੈਸਕ
19-10-2026