19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਿੰਡ ਸੇਖਾ ਤੋਂ ਅਗਵਾ ਹੋਏ ਵਿਅਕਤੀ ਦੀ ਲਾਸ਼ ਸ਼ਹਿਣਾ ਨਹਿਰ ’ਚੋਂ ਮਿਲੀ

ਬਰਨਾਲਾ, 18 ਅਕਤੂਬਰ (ਰਾਜ ਪਨੇਸਰ)-ਬੀਤੇ ਦਿਨ ਪਿੰਡ ਸੇਖਾ ਤੋਂ ਅਗਵਾ ਹੋਏ ਇਕ ਵਿਅਕਤੀ ਦੀ ਲਾਸ਼ ਭੇਦਭਰੇ ਹਾਲਾਤਾਂ ਵਿਚ ਸ਼ਹਿਣਾ ਦੀ ਨਹਿਰ ਵਿਚੋਂ ਮਿਲਣ ਬਾਰੇ ਪਤਾ ਲੱਗਾ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਦਈ ਰਾਜ ਸਿੰਘ ਵਾਸੀ ਸੇਖਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਸਨ ਕਿ ਬੀਤੇ ਦਿਨੀਂ ਉਸ ਦੇ ਲੜਕਾ ਗੁਰਦੀਪ ਸਿੰਘ ਨੂੰ ਕੋਈ ਨਾਮਾਲੂਮ ਵਿਅਕਤੀ ਅਗਵਾ ਕਰ ਕੇ ਕਿਧਰੇ ਲੈ ਗਿਆ ਹੈ।

ਅਜੀਤ ਡੈਸਕ 19-10-2026
ਬਰਨਾਲਾ, 18 ਅਕਤੂਬਰ (ਰਾਜ ਪਨੇਸਰ)-ਬੀਤੇ ਦਿਨ ਪਿੰਡ ਸੇਖਾ ਤੋਂ ਅਗਵਾ ਹੋਏ ਇਕ ਵਿਅਕਤੀ ਦੀ ਲਾਸ਼ ਭੇਦਭਰੇ ਹਾਲਾਤਾਂ ਵਿਚ ਸ਼ਹਿਣਾ ਦੀ ਨਹਿਰ ਵਿਚੋਂ ਮਿਲਣ ਬਾਰੇ ਪਤਾ ਲੱਗਾ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਦਈ ਰਾਜ ਸਿੰਘ ਵਾਸੀ ਸੇਖਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਸਨ ਕਿ ਬੀਤੇ ਦਿਨੀਂ ਉਸ ਦੇ ਲੜਕਾ ਗੁਰਦੀਪ ਸਿੰਘ ਨੂੰ ਕੋਈ ਨਾਮਾਲੂਮ ਵਿਅਕਤੀ ਅਗਵਾ ਕਰ ਕੇ ਕਿਧਰੇ ਲੈ ਗਿਆ ਹੈ। ਪੁਲਿਸ ਵਲੋਂ ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਬਾਰੀਕੀ ਨਾਲ ਪੜਤਾਲ ਸ਼ੁਰੂ ਕੀਤੀ ਤਾਂ ਪੁਲਿਸ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਦੀ ਲਾਸ਼ ਸ਼ਹਿਣੇ ਨਹਿਰ ਵਿਚੋਂ ਬਰਾਮਦ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚੋਂ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਝੋਟਾ ਦਾ ਕਤਲ ਮੰਦਭਾਗਾ-ਥੇੜ੍ਹੀ, ਬੂਰੜ ਅਗਲੀ ਖ਼ਬਰ ਦੇਹ ਵਪਾਰ ਦੇ ਧੰਦੇ ਦੇ ਮਾਮਲੇ ਵਿਚ ਮਕਾਨ ਮਾਲਕ ਔਰਤ ਸਮੇਤ 3 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।