ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਕਰਵਾਏ ਗਏ ਪ੍ਰੋਗਰਾਮ ਵਿਚ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮੇਂ ਵੱਖ-ਵੱਖ ਜਮਾਤਾਂ ਦੇ ਇੰਚਾਰਜਾਂ ਦੀ ਅਗਵਾਈ ਹੇਠ ਬੱਚਿਆਂ ਨੂੰ ਭਗਵਾਨ ਰਾਮ, ਲਕਸ਼ਮਣ, ਮਾਤਾ ਸੀਤਾ ਦੇਵੀ, ਵੀਰ ਹਨੂਮਾਨ ਅਤੇ ਰਾਵਣ ਸਮੇਤ ਵੱਖ-ਵੱਖ ਪਾਤਰਾਂ ਦੀਆਂ ਮਨਮੋਹਕ ਝਾਕੀਆਂ ਵਿਚ ਤਿਆਰ ਕੀਤਾ ਗਿਆ ।
ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਕਰਵਾਏ ਗਏ ਪ੍ਰੋਗਰਾਮ ਵਿਚ ਸਕੂਲ ਦੇ ਵੱਖ-ਵੱਖ ਗਰੁੱਪਾਂ ਦੇ ਵਿਦਿਆਰਥੀਆ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮੇਂ ਵੱਖ-ਵੱਖ ਜਮਾਤਾਂ ਦੇ ਇੰਚਾਰਜਾਂ ਦੀ ਅਗਵਾਈ ਹੇਠ ਬੱਚਿਆਂ ਨੂੰ ਭਗਵਾਨ ਰਾਮ, ਲਕਸ਼ਮਣ, ਮਾਤਾ ਸੀਤਾ ਦੇਵੀ, ਵੀਰ ਹਨੂਮਾਨ ਅਤੇ ਰਾਵਣ ਸਮੇਤ ਵੱਖ-ਵੱਖ ਪਾਤਰਾਂ ਦੀਆਂ ਮਨਮੋਹਕ ਝਾਕੀਆਂ ਵਿਚ ਤਿਆਰ ਕੀਤਾ ਗਿਆ । ਬੱਚਿਆਂ ਨੇ ਆਪਣੇ ਪਾਤਰਾਂ ਰਾਹੀਂ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਅਤੇ ਬੁਰਾਈ ਉੱਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ, ਉੱਥੇ ਬੱਚਿਆਂ ਦੀਆਂ ਸੁੰਦਰ ਝਾਕੀਆਂ ਸਮਾਗਮ ਵਿਖੇ ਖਿੱਚ ਦਾ ਕੇਂਦਰ ਬਣੀਆਂ। ਪ੍ਰਿਸੀਪਲ ਮੈਡਮ ਸੁਖਵੀਰ ਕੌਰ ਧਾਲੀਵਾਲ ਨੇ ਕਿਹਾ ਕਿ ਦੁਸਹਿਰਾ ਸਾਨੂੰ ਸਚਾਈ, ਨੇਕੀ ਦੇ ਰਾਹ ’ਤੇ ਚੱਲਣ ਦੀ ਪੇ੍ਰਨਾ ਦਿੰਦਾ ਹੈ । ਸਕੂਲ ਦੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ, ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਸਕੱਤਰ ਹਰਮਨਪ੍ਰੀਤ ਸਿੰਘ ਸਿੱਧੂ ਅਤੇ ਸੰਦੀਪ ਕੁਮਾਰ ਦਹੀਆ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਆਪਣੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਵੀ ਸਿੱਖਿਆ ਦਾ ਮਹੱਤਵਪੂਰਨ ਹਿੱਸਾ ਹੈ।