21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਰਨਾਲਾ ’ਚ ‘ਆਪ’ ਸਰਕਾਰ ਦਾ ਵਿਕਾਸ ਸਿਰਫ਼ ਬਿਆਨਬਾਜ਼ੀ ਤੱਕ ਸੀਮਤ-ਵੜਿੰਗ ਕਿਹਾ, ਸੀਵਰੇਜ ਓਵਰਫ਼ਲੋ, ਬੰਦ ਸਟਰੀਟ ਲਾਈਟਾਂ ਅਤੇ ਹੋਰ ਸਮੱਸਿਆਵਾਂ ਨਾਲ ਜੂਝ ਰਹੇ ਨੇ ਸ਼ਹਿਰ ਵਾਸੀ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਦੇ ਕਈ ਖੇਤਰਾਂ ’ਚ ਸੀਵਰੇਜ ਓਵਰਫ਼ਲੋ ਦੀ ਗੰਭੀਰ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਦੂਜੇ ਪਾਸੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਸ਼ਹਿਰ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਸੀਵਰੇਜ ਦੀ ਨਿਕਾਸੀ, ਪੀਣ ਵਾਲੇ ਪਾਣੀ ਦੀ ਕਿੱਲਤ, ਬੰਦ ਪਈਆਂ ਸਟਰੀਟ ਲਾਈਟਾਂ, ਗੰਦਗੀ ਦੇ ਢੇਰ, ਬੇਸਹਾਰਾ ਪਸ਼ੂਆਂ ਦੀ ਭਰਮਾਰ ਅਤੇ ਨਵੀਆਂ ਬਣੀਆਂ ਇੰਟਰਲਾਕ ਟਾਈਲਾਂ ਵਾਲੀਆਂ ਸੜਕਾਂ ਦੇ ਧੱਸਣ ਵਰਗੀਆਂ ਸਮੱਸਿਆਵਾਂ ਕਾਰਨ ਇਨ੍ਹਾਂ ਦਾਅਵਿਆਂ ’ਤੇ ਸਵਾਲ ਖੜ੍ਹੇ ਹੋ ਰਹੇ ਹਨ।

ਬਲਜਿੰਦਰ ਸਿੰਘ ਵੜਿੰਗ 21-10-2026
ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਦੇ ਕਈ ਖੇਤਰਾਂ ’ਚ ਸੀਵਰੇਜ ਓਵਰਫ਼ਲੋ ਦੀ ਗੰਭੀਰ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਦੂਜੇ ਪਾਸੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਸ਼ਹਿਰ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਸੀਵਰੇਜ ਦੀ ਨਿਕਾਸੀ, ਪੀਣ ਵਾਲੇ ਪਾਣੀ ਦੀ ਕਿੱਲਤ, ਬੰਦ ਪਈਆਂ ਸਟਰੀਟ ਲਾਈਟਾਂ, ਗੰਦਗੀ ਦੇ ਢੇਰ, ਬੇਸਹਾਰਾ ਪਸ਼ੂਆਂ ਦੀ ਭਰਮਾਰ ਅਤੇ ਨਵੀਆਂ ਬਣੀਆਂ ਇੰਟਰਲਾਕ ਟਾਈਲਾਂ ਵਾਲੀਆਂ ਸੜਕਾਂ ਦੇ ਧੱਸਣ ਵਰਗੀਆਂ ਸਮੱਸਿਆਵਾਂ ਕਾਰਨ ਇਨ੍ਹਾਂ ਦਾਅਵਿਆਂ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਵੜਿੰਗ ਨੇ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਬਰਨਾਲਾ ਦੇ ਸੇਖਾ ਰੋਡ ਸਮੇਤ ਕਈ ਹੋਰ ਬਾਹਰੀ ਖੇਤਰਾਂ ਦੇ ਵਸਨੀਕ ਸੀਵਰੇਜ ਓਵਰਫ਼ਲੋ ਦੀ ਸਮੱਸਿਆ ਨਾਲ ਜੂਝ ਰਹੇ ਹਨ। ਸੀਵਰੇਜ ਦਾ ਗੰਦਾ ਪਾਣੀ ਲੋਕਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ ਅਤੇ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਨੂੰ ਜ਼ਿੰਦਗੀ ਬਤੀਤ ਕਰਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਵਲੋਂ ਇਸ ਸਮੱਸਿਆ ਦੇ ਸਥਾਈ ਹੱਲ ਲਈ ਸੱਤਾਧਾਰੀ ਧਿਰ ਦੇ ਆਗੂਆਂ ਤੱਕ ਪਹੁੰਚ ਕੀਤੀ ਗਈ ਹੈ ਪਰ ਉਨ੍ਹਾਂ ਦਾ ਸਮੱਸਿਆ ਦਾ ਹੱਲ ਕਰਨ ਵੱਲ ਕੋਈ ਧਿਆਨ ਨਹੀਂ। ਸ: ਵੜਿੰਗ ਨੇ ਕਿਹਾ ਕਿ ਜੇਕਰ ਸ਼ਹਿਰ ਵਿਚ ਵੱਡੇ ਪੱਧਰ ’ਤੇ ਵਿਕਾਸ ਹੋ ਰਿਹਾ ਹੈ ਤਾਂ ਇਹ ਆਮ ਲੋਕਾਂ ਨੂੰ ਵੀ ਦਿਖਾਈ ਦੇਣਾ ਚਾਹੀਦਾ ਹੈ। ਸਿਰਫ਼ ਬਿਆਨਾਂ ਅਤੇ ਦਾਅਵਿਆਂ ਨਾਲ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਹੱਲ ਨਹੀਂ ਹੋ ਸਕਦੀਆਂ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਗੁਰਦੀਪ ਕੁਮਾਰ ਕਾਕਾ ਖ਼ਿਆਲੀ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਕਰਾਰ ਦਿੱਤਾ-ਜਥੇਦਾਰ ਧਨੌਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।