22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਿਆਂ ਦੇ ਖ਼ਾਤਮੇ ਦੀ ਦਿਸ਼ਾ ’ਚ ਆਸਵੰਦ ਕਦਮ-ਕੈਪਟਨ ਸਿੱਧੂ

ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਦੌਰੇ ਦੌਰਾਨ ਗੁਰਦਾਸਪੁਰ ਵਿਖੇ ਵਿਕਰਮ, ਤੂਰਬਨਜਾਰਾ ਵਿਖੇ ਗੁਲਜ਼ਾਰ ਸਿੰਘ ਅਤੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਅਤੇ ਸੀ. ਬੀ.

ਗੱਲਬਾਤ ਕਰਦੇ ਹੋਏ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਅਤੇ ਹੋਰ ਸਾਬਕਾ ਸੈਨਿਕ। ਅਜੀਤ ਤਸਵੀਰ 22-10-2026
ਬਰਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਦੌਰੇ ਦੌਰਾਨ ਗੁਰਦਾਸਪੁਰ ਵਿਖੇ ਵਿਕਰਮ, ਤੂਰਬਨਜਾਰਾ ਵਿਖੇ ਗੁਲਜ਼ਾਰ ਸਿੰਘ ਅਤੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਅਤੇ ਸੀ.ਬੀ.ਆਈ. ਜਾਂਚ ਤੇਜ਼ੀ ਨਾਲ ਕਰਵਾਉਣ ਦੇ ਐਲਾਨ ਨੇ ਸਾਬਕਾ ਸੈਨਿਕ ਵਿੰਗ ਦੇ ਆਗੂਆਂ ਨੇ ਇਸ ਨੂੰ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਦੀ ਦਿਸ਼ਾ ਵਿਚ ਇੱਕ ਆਸਵੰਦ ਕਦਮ ਕਰਾਰ ਦਿੱਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਸੈਨਿਕ ਵਿੰਗ ਦੇ ਸੂਬਾਈ ਆਗੂ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਗ੍ਰਹਿ ਮੰਤਰੀ ਵਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਦੁੱਖ ਵਿਚ ਸ਼ਰੀਕ ਹੋਣਾ ਅਤੇ ਜਾਂਚ ਸਬੰਧੀ ਕਦਮ ਚੁੱਕਣਾ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਾਸੀਆਂ ਵਿਚ ਇਹ ਉਮੀਦ ਜਾਗੀ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਠੋਸ ਕਾਰਵਾਈ ਅੱਗੇ ਵਧੇਗੀ। ਕੈਪਟਨ ਸਿੱਧੂ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਅਤੇ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਇਹ ਮਾਮਲਾ ਮੀਲ ਪੱਥਰ ਸਾਬਤ ਹੋ ਸਕਦਾ ਹੈ। ਕੈਪਟਨ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁੱਝ ਘੰਟੇ ਪਹਿਲਾਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਸੀ.ਬੀ.ਆਈ. ਜਾਂਚ ਦਾ ਐਲਾਨ ਕਰਨ ਦੇ ਸਮੇਂ ’ਤੇ ਸਵਾਲ ਉਠਾਏ। ਉਨ੍ਹਾਂ ਪੁੱਛਿਆ ਕਿ ਜੇਕਰ ਇਸ ਮਾਮਲੇ ਵਿਚ ਸੀ.ਬੀ.ਆਈ. ਜਾਂਚ ਦੀ ਲੋੜ ਸੀ ਤਾਂ ਝੋਟਾ ਦੀ ਮੌਤ ਤੋਂ ਬਾਅਦ ਬੀਤੇ ਸੱਤ-ਅੱਠ ਦਿਨਾਂ ਦੌਰਾਨ ਮੁੱਖ ਮੰਤਰੀ ਨੂੰ ਇਸ ਦੀ ਯਾਦ ਕਿਉਂ ਨਹੀਂ ਆਈ। ਇਸ ਮੌਕੇ ਸੂਬੇਦਾਰ ਮੇਜਰ ਰਾਜ ਸਿੰਘ, ਜ਼ਿਲ੍ਹਾ ਪ੍ਰਧਾਨ ਸੂਬੇਦਾਰ ਹਰਜਿੰਦਰ ਸਿੰਘ, ਹੌਲਦਾਰ ਬਸੰਤ ਸਿੰਘ, ਹੌਲਦਾਰ ਕਰਮਜੀਤ ਸਿੰਘ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ, ਵਾਰੰਟ ਅਫ਼ਸਰ ਅਵਤਾਰ ਸਿੰਘ ਸਿੱਧੂ, ਹੌਲਦਾਰ ਬਲਦੇਵ ਸਿੰਘ ਸਮੇਤ ਹੋਰ ਸਾਬਕਾ ਸੈਨਿਕ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ਮਨਾਈ ਅਗਲੀ ਖ਼ਬਰ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਗੁਰਮਤਿ ਸਮਾਗਮ 23 ਤੋਂ 25 ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।