22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਇੰਟਰ-ਸਕੂਲ ਟੇਲੈਂਟ ਫਿਏਸਟਾ ‘ਮੈਟ੍ਰਿਕਸ-2026’ ’ਚ ਬਰੌਡਵੇ ਸਕੂਲ ਬਣਿਆ ਓਵਰਆਲ ਜੇਤੂ

ਮਹਿਲ ਕਲਾਂ, 21 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਜੀ. ਜੀ.

ਅਜੀਤ ਡੈਸਕ 22-10-2026
ਮਹਿਲ ਕਲਾਂ, 21 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਜੀ.ਜੀ.ਐਨ.ਆਈ.ਐਮ.ਟੀ. ਵਲੋਂ ਕਰਵਾਏ ਗਏ ਇੰਟਰ-ਸਕੂਲ ਟੇਲੈਂਟ ਫਿਏਸਟਾ ‘ਮੈਟ੍ਰਿਕਸ-2026’ ਵਿਚ ਬਰੌਡਵੇ ਪਬਲਿਕ ਸਕੂਲ, ਮਨਾਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦਿਆਂ ਓਵਰਆਲ ਜੇਤੂ ਬਣਨ ਦਾ ਮਾਣ ਹਾਸਿਲ ਕੀਤਾ ਹੈ। ਇਸ ਵੱਕਾਰੀ ਪ੍ਰਤਿਭਾ ਮੇਲੇ ਵਿਚ ਲਗਭਗ 34 ਸਕੂਲਾਂ ਅਤੇ ਪੌਲੀਟੈਕਨਿਕ ਕਾਲਜਾਂ ਦੇ 1300 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਇਸ ਫਿਏਸਟਾ ਦੌਰਾਨ ਸੱਭਿਆਚਾਰਕ ਗਤੀਵਿਧੀਆਂ, ਕਲਾ ਅਤੇ ਸ਼ਿਲਪਕਲਾ, ਸਲਾਦ ਸਜਾਵਟ, ਫੁੱਲਾਂ ਦੀ ਸਜਾਵਟ ਅਤੇ ਵੱਖ-ਵੱਖ ਸਾਹਿਤਕ ਮੁਕਾਬਲੇ ਕਰਵਾਏ ਗਏ। ਬਰੌਡਵੇ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਿਕਤਾ ਅਤੇ ਲਗਨ ਸਦਕਾ ਇਨ੍ਹਾਂ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਓਵਰਆਲ ਟਰਾਫ਼ੀ ਆਪਣੇ ਨਾਮ ਕੀਤੀ। ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਡਾਇਰੈਕਟਰ ਨਵਰੀਤ ਕੌਰ ਅਤੇ ਪ੍ਰਿੰਸੀਪਲ ਮੁਹੰਮਦ ਆਰਿਫ਼ ਸੈਫੀ ਨੇ ਇਸ ਸ਼ਾਨਦਾਰ ਸਫਲਤਾ ਲਈ ਸਮੂਹ ਜੇਤੂ ਵਿਦਿਆਰਥੀਆਂ, ਉਨ੍ਹਾਂ ਨੂੰ ਤਿਆਰ ਕਰਨ ਵਾਲੇ ਕੋਚਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਐਸ.ਡੀ.ਐਮ. ਨੇ ਅਨਾਜ ਮੰਡੀ ਵਿਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।