ਪਿੰਡ ਚੀਮਾ ਦੀ ਦਾਣਾ ਮੰਡੀ ਵਿਚ ਪੱਖੋ ਕੈਂਚੀਆਂ ਪੁਲਿਸ ਚੌਂਕੀ ਦੇ ਮੁਲਾਜ਼ਮਾਂ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ
ਤਪਾ ਮੰਡੀ, 23 ਅਕਤੂਬਰ (ਪ੍ਰਵੀਨ ਗਰਗ)ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਵਲੋਂ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 25 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਇਸ ਸਬੰਧੀ ਐਸੋਸੀਏਸ਼ਨ ਦੇ ਆਗੂਆਂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ।
ਤਪਾ ਮੰਡੀ, 23 ਅਕਤੂਬਰ (ਪ੍ਰਵੀਨ ਗਰਗ)ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਵਲੋਂ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 25 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਇਸ ਸਬੰਧੀ ਐਸੋਸੀਏਸ਼ਨ ਦੇ ਆਗੂਆਂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਨਾਰਾਜ਼ਗੀ ਜ਼ਾਹਿਰ ਕੀਤੀ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਮੀਤ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਕੁਲਦੀਪ ਕੁਮਾਰ, ਪ੍ਰੈੱਸ ਸਕੱਤਰ ਤੀਰਥ ਸਿੰਘ, ਸਹਾਇਕ ਜਨਰਲ ਸਕੱਤਰ ਬਲਦੇਵ ਸਿੰਘ, ਖ਼ਜ਼ਾਨਚੀ ਵੀਰਪਾਲ ਕੌਰ ਅਤੇ ਕੰਵਰਜੀਤ ਸਿੰਘ ਤੇ ਗਗਨ ਸ਼ਰਮਾ ਤਪਾ ਨੇ ਦੱਸਿਆ ਕਿ 15 ਅਕਤੂਬਰ ਨੂੰ ‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੀ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਨਾਲ ਹੋਈ ਪੈਨਲ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਹਿਮਤੀ ਬਣੀ ਸੀ। ਆਗੂਆਂ ਅਨੁਸਾਰ ਮੀਟਿੰਗ ਦੌਰਾਨ ਭਰੋਸਾ ਦਿੱਤਾ ਗਿਆ ਸੀ ਕਿ ਸਮੂਹ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ‘ਪੰਜਾਬ ਰਾਜ ਆਊਟਸੋਰਸ ਪਰਸੋਨਲ (ਕੰਟਰੈਕਚੁਅਲ ਇੰਗੇਜਮੈਂਟ ਵਿਚ ਤਬਦੀਲੀ) ਬਿੱਲ-2026’ ਅਧੀਨ ਸ਼ਾਮਲ ਕਰਨ ਲਈ ਪ੍ਰਸੋਨਲ ਵਿਭਾਗ, ਪੰਜਾਬ ਸਰਕਾਰ ਨੂੰ ਲੋੜੀਂਦਾ ਰਿਕਾਰਡ ਭੇਜ ਦਿੱਤਾ ਗਿਆ ਹੈ ਅਤੇ 9 ਨਵੰਬਰ ਤੱਕ ਮੁਲਾਜ਼ਮਾਂ ਨੂੰ ਜੁਆਇਨਿੰਗ ਪੱਤਰ ਜਾਰੀ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਦਿੱਤੇ ਭਰੋਸੇ ਅਨੁਸਾਰ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀ ਚਿੱਠੀ ਜਾਰੀ ਕਰਨ ਲਈ ਵੀ ਕਿਹਾ ਗਿਆ ਸੀ, ਪਰ ਜਾਰੀ ਕੀਤੀ ਗਈ ਚਿੱਠੀ ਵਿਚ ਇਨਲਿਸਟਮੈਂਟ ਸ਼੍ਰੇਣੀ ਦਾ ਜ਼ਿਕਰ ਨਹੀਂ ਕੀਤਾ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਚਿੱਠੀ ਵਿਚ ਸਥਿਤੀ ਸਪਸ਼ਟ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਸਰਕਾਰ ਵਲੋਂ ਮੰਗਾਂ ਨੂੰ ਲੈ ਕੇ ਸਮਾਂ ਲੰਘਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸੇ ਲੜੀ ਤਹਿਤ ‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਜ਼ਿਲ੍ਹਾ ਪੱਧਰ ’ਤੇ ਪੰਜਾਬ ਸਰਕਾਰ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਗਟਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ 25 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਰੋਸ ਰੈਲੀ ਕਰਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ ਜਾਵੇਗੀ।