24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਕਾਬੂ

ਤਪਾ ਮੰਡੀ, 23 ਅਕਤੂਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 30 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਜਾਂਚ ਦੇ ਸਬੰਧ ’ਚ ਹਾਈਟੈੱਕ ਨਾਕੇ ’ਤੇ ਮੌਜੂਦ ਸਨ।

ਅਜੀਤ ਡੈਸਕ 24-10-2026
ਤਪਾ ਮੰਡੀ, 23 ਅਕਤੂਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 30 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਜਾਂਚ ਦੇ ਸਬੰਧ ’ਚ ਹਾਈਟੈੱਕ ਨਾਕੇ ’ਤੇ ਮੌਜੂਦ ਸਨ। ਇਸ ਦੌਰਾਨ ਮੁਖ਼ਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਗੁਰਦੀਪ ਸਿੰਘ ਵਾਸੀ ਨੱਥਾ ਪੱਤੀ, ਢਿੱਲਵਾਂ ਜੋ ਬਾਹਰੋਂ ਸਸਤੇ ਭਾਅ ’ਤੇ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਤਪਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ’ਚ ਘੁੰਮ-ਫਿਰ ਕੇ ਵੇਚਦਾ ਹੈ। ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਵੇਚਣ ਦੀ ਫ਼ਿਰਾਕ ’ਚ ਮਾਤਾ ਦਾਤੀ ਰੋਡ, ਤਪਾ ਵਿਖੇ ਪੈਦਲ ਦੇਖਿਆ ਗਿਆ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਰੇਡ ਕਰ ਕੇ ਦੋਸ਼ੀ ਨੂੰ ਕਾਬੂ ਕਰ ਕੇ ਉਸ ਪਾਸੋਂ 30 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਅੰਦਰਲੇ ਬੱਸ ਸਟੈਂਡ ਤੇ ਪਖਾਨਿਆਂ ਦੀ ਤਰਸਯੋਗ ਹਾਲਤ ਦੇ ਚੱਲਦਿਆਂ ਦੁਕਾਨਦਾਰਾਂ ਕੀਤੀ ਨਗਰ ਕੌਂਸਲ ਵਿਰੁੱਧ ਨਾਅਰੇਬਾਜ਼ੀ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਬਿਜਲੀ ਕਰਮਚਾਰੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।