ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ-ਵਿਧਾਇਕ ਉੱਗੋਕੇ
ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿੱਤੀ ਹੈ ਤੇ ਇਨ੍ਹਾਂ ਵਿਕਾਸ ਕਾਰਜਾਂ ਸਦਕਾ ਹੀ ਅੱਜ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਸ
ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ-ਵਿਧਾਇਕ ਉੱਗੋਕੇ
26-10-2026
ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿੱਤੀ ਹੈ ਤੇ ਇਨ੍ਹਾਂ ਵਿਕਾਸ ਕਾਰਜਾਂ ਸਦਕਾ ਹੀ ਅੱਜ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀ ਲੋਕਾਂ ਦੇ ਦੁੱਖ ਸੁਖ ਅਤੇ ਲੋੜਾਂ ਨੂੰ ਸਮਝਦੇ ਹਨ ਅਤੇ ਲੋਕਾਂ ਦੇ ਮਨਾਂ ਵਿਚ ਵੱਸਦੇ ਹਨ ਜਿਸ ਸਦਕਾ ਲੋਕ ਉਨ੍ਹਾਂ ਨੂੰ ਆਗਾਮੀ ਚੋਣਾਂ ਵਿਚ ਵੋਟ ਦੇ ਕੇ ਦੂਜੀ ਵਾਰ ਮੁੱਖ ਮੰਤਰੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਤੀਰਥ ਯਾਤਰਾ ਯੋਜਨਾ, ਮੁਹੱਲਾ ਕਲੀਨਿਕ ਯੋਜਨਾ, ਐਮੀਨੈਂਸ ਸਕੂਲ,’ ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਸਪਲਾਈ, ਹਰੇਕ ਪਰਿਵਾਰ ਵਿਚ 10 ਲੱਖ ਸਿਹਤ ਬੀਮਾ ਯੋਜਨਾ, ਸਰਕਾਰੀ ਨੌਕਰੀਆਂ, ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਆਦਿ ਸਹੂਲਤਾਂ ਆਮ ਆਦਮੀ ਨੂੰ ਦਿੱਤੀਆਂ ਗਈਆਂ ਹਨ। ਜਿਨ੍ਹਾਂ ਸਦਕਾ ਸੂਬੇ ’ਚ ਹਰ ਵਰਗ ਦੇ ਲੋਕ ਹਰ ਹਾਲਤ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਚਾਹੁੰਦੇ ਹਨ। ਇਸ ਮੌਕੇ ਨਗਰ ਕੌਂਸਲ ਤਪਾ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਟਰੱਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ ਤੇ ਗੁਰਤੇਜ ਸਿੰਘ ਧਾਲੀਵਾਲ, ਟਰੇਡਰਜ਼ ਕਮਿਸ਼ਨ ਦੇ ਮੈਂਬਰ ਰਵੀ ਮੌੜ, ਰਾਜ ਮਾਰਕੰਡਾ, ਕਿਸ਼ੋਰ ਬਾਵਾ, ਜੱਸੀ ਪੁਰਬਾ, ਹਰਦੀਪ ਸਿੰਘ ਦੀਪਾ, ਕੁਲਵਿੰਦਰ ਚੱਠਾ ਮੌਜੂਦ ਸਨ।