26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਿਸਾਨਾਂ ਨੇ ਵੱਖ-ਵੱਖ ਪਿੰਡਾਂ ’ਚ ਮੁੱਖ ਮੰਤਰੀ ਦੀਆਂ ਅਰਥੀਆਂ ਫੂਕੀਆਂ

ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਦੀ ਅਗਵਾਈ ਵਿਚ ਨਸ਼ਿਆਂ ਖਿਲਾਫ ਆਪਣੀ ਜਾਨ ਗੁਆ ਚੁੱਕੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਸੁਨਾਮ ਬਲਾਕ ਦੇ ਵੱਖ-ਵੱਖ ਇਕ ਦਰਜਨ ਪਿੰਡਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਅਰਥੀਆਂ ਸਾੜੀਆਂ ਗਈਆਂ। ਇਸ ਸਮੇਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕੀਤੀ ਗਈ।

ਅਜੀਤ ਡੈਸਕ 26-10-2026
ਸੁਨਾਮ ਊਧਮ ਸਿੰਘ ਵਾਲਾ, 25 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਦੀ ਅਗਵਾਈ ਵਿਚ ਨਸ਼ਿਆਂ ਖਿਲਾਫ ਆਪਣੀ ਜਾਨ ਗੁਆ ਚੁੱਕੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਸੁਨਾਮ ਬਲਾਕ ਦੇ ਵੱਖ-ਵੱਖ ਇਕ ਦਰਜਨ ਪਿੰਡਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਅਰਥੀਆਂ ਸਾੜੀਆਂ ਗਈਆਂ। ਇਸ ਸਮੇਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਕੇ ਨਸ਼ਿਆਂ ਨੂੰ ਠੱਲ੍ਹ ਪਾਉਣ ਦਾ ਢੌਂਗ ਰਚ ਰਹੀ ਹੈ ਪਰ ਦੂਜੇ ਪਾਸੇ ਨਸ਼ਿਆ ਖਿਲਾਫ ਅਵਾਜ ਬੁਲੰਦ ਕਰਨ ਵਾਲੇ ਨੌਜਵਾਨਾਂ ਨੂੰ ਸੁਰੱਖਿਆ ਦੇਣ ਦੀ ਬਜਾਏ ਜਾਨ ਦੇਣੀ ਪੈ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਫਾਸਟ ਟ੍ਰੈਕ ਅਦਾਲਤਾਂ ਜ਼ਰੀਏ ਸਖਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਪੰਜਾਬ ਦੇ ਵੱਡੇ-ਵੱਡੇ ਨਸ਼ਾ ਤਸਕਰਾਂ ਦੀਆਂ ਜਾਇਜਾਦਾਂ ਕੁਰਕ ਕਰ ਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾਵੇ ।
ਪਿਛਲੀ ਖ਼ਬਰ ਬੀ.ਕੇ.ਯੂ. ਉਗਰਾਹਾਂ ਪਿੰਡ ਇਕਾਈ ਬੱਲਰਾ ਨੇ ਪੁਤਲਾ ਫੂਕਿਆ ਅਗਲੀ ਖ਼ਬਰ ਨਸ਼ਾ ਖਤਮ ਕਰਨ ਵਾਲੀ ਗਰੰਟੀ ’ਤੇ ‘ਆਪ’ ਸਰਕਾਰ ਹੋਈ ਫੇਲ੍ਹ- ਕੁਲਦੀਪ ਸਿੰਘ ਗੁੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।