26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

200 ਲੀਟਰ ਲਾਹਣ ਅਤੇ ਸਾਮਾਨ ਸਮੇਤ ਮਹਿਲਾ ਕਾਬੂ

ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ.

ਪੁਲਿਸ ਵਲੋਂ ਲਾਹਣ ਅਤੇ ਸਾਮਾਨ ਸਣੇ ਕਾਬੂ ਕੀਤੀ ਗਈ ਮਹਿਲਾ ਪੁਲਿਸ ਪਾਰਟੀ ਨਾਲ। ਤਸਵੀਰ : ਪ੍ਰਵੀਨ ਗਰਗ ਬਲਾਕ ਸੁਨਾਮ ਦੇ ਇਕ ਪਿੰਡ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫੂਕਦੇ ਹੋਏ ਕਿਸਾਨ । ਤਸਵੀਰ-ਧਾਲੀਵਾਲ 26-10-2026
ਤਪਾ ਮੰਡੀ, 25 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 200 ਲੀਟਰ ਲਾਹਣ ਤੇ ਸਾਮਾਨ ਸਣੇ ਇਕ ਮਹਿਲਾ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਮਹਿਲਾ ਦੀ ਪਛਾਣ ਜਸਵਿੰਦਰ ਕੌਰ ਉਰਫ਼ ਜੱਸੀ ਵਾਸੀ ਨੇੜੇ ਬੁਰਜ, ਤਾਜੋਕੇ ਵਜੋਂ ਹੋਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਗਦੇਵ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਤਾਜੋ ਕੈਂਚੀਆਂ ਤਪਾ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਅਹਿਲਦਗੀ ਵਿਚ ਪੁਲਿਸ ਨੂੰ ਗੁਪਤ ਸੂਚਨਾ ਦਿੱਤੀ ਕਿ ਮੁਲਜ਼ਮ ਆਪਣੇ ਰਿਹਾਇਸ਼ੀ ਮਕਾਨ ਵਿਚ ਨਾਜਾਇਜ਼ ਸ਼ਰਾਬ ਕੱਢਣ ਅਤੇ ਲਾਹਣ ਰੱਖਣ ਤੇ ਕਸ਼ੀਦ ਕਰ ਕੇ ਵੇਚਣ ਦੀ ਆਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਐਕਸਾਈਜ਼ ਅਧਿਕਾਰੀਆਂ ਸਮੇਤ ਮੁਲਜ਼ਮ ਮਹਿਲਾ ਦੇ ਘਰ ਰੇਡ ਕਰ ਕੇ 200 ਲੀਟਰ ਲਾਹਣ ਸਣੇ ਇਕ ਸਿਲੰਡਰ, ਇਕ ਭੱਠੀ ਬੱਠਲੀ ਅਤੇ ਬੱਠਲ ਬਰਾਮਦ ਕਰ ਕੇ ਮੁਲਜ਼ਮ ਮਹਿਲਾ ਨੂੰ ਮੌਕੇ ’ਤੇ ਕਾਬੂ ਕੀਤਾ। ਫ਼ਿਲਹਾਲ ਪੁਲਿਸ ਨੇ ਦੋਸ਼ੀ ਮਹਿਲਾ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਿਪਾਹੀ ਹਰਵਿੰਦਰ ਸਿੰਘ ਅਤੇ ਮਨਦੀਪ ਕੌਰ ਆਦਿ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਪੁਨੀਤ ਮਾਨ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਬਰਾਮਦ, ਤਿੰਨ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।