26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਚੇਅਰਮੈਨ ਪੁਨੀਤ ਮਾਨ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ

ਟੱਲੇਵਾਲ, 25 ਅਕਤੂਬਰ (ਸੋਨੀ ਚੀਮਾ)-ਪੰਜਾਬ ਸਰਕਾਰ ਦੀ ਅਹਿਮ ਮੁਹਿੰਮ ‘ਮੇਰਾ ਘਰ ਮੇਰੇ ਨਾਮ’ ਤਹਿਤ ਅੱਜ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਪੁਨੀਤ ਮਾਨ ਵਲੋਂ ਇਲਾਕੇ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੇ ਦਸਤਾਵੇਜ਼ ਅਤੇ ਪ੍ਰਾਪਰਟੀ ਕਾਰਡ ਵੰਡੇ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪੁਨੀਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਅਜੀਤ ਡੈਸਕ 26-10-2026
ਟੱਲੇਵਾਲ, 25 ਅਕਤੂਬਰ (ਸੋਨੀ ਚੀਮਾ)-ਪੰਜਾਬ ਸਰਕਾਰ ਦੀ ਅਹਿਮ ਮੁਹਿੰਮ ‘ਮੇਰਾ ਘਰ ਮੇਰੇ ਨਾਮ’ ਤਹਿਤ ਅੱਜ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਪੁਨੀਤ ਮਾਨ ਵਲੋਂ ਇਲਾਕੇ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੇ ਦਸਤਾਵੇਜ਼ ਅਤੇ ਪ੍ਰਾਪਰਟੀ ਕਾਰਡ ਵੰਡੇ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪੁਨੀਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕ ਦਹਾਕਿਆਂ ਤੋਂ ਆਪਣੀਆਂ ਹੀ ਜਾਇਦਾਦਾਂ ਦੇ ਕਾਨੂੰਨੀ ਦਸਤਾਵੇਜ਼ਾਂ ਤੋਂ ਵਾਂਝੇ ਸਨ, ਜਿਸ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ‘ਮੇਰਾ ਘਰ ਮੇਰੇ ਨਾਮ’ ਸਕੀਮ ਨੇ ਇਨ੍ਹਾਂ ਪਰਿਵਾਰਾਂ ਦੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰ ਕੇ ਉਨ੍ਹਾਂ ਦਾ ਆਪਣੇ ਪੱਕੇ ਘਰ ਦਾ ਸੁਪਨਾ ਸਾਕਾਰ ਕੀਤਾ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ ਇਨ੍ਹਾਂ ਪ੍ਰਾਪਰਟੀ ਕਾਰਡਾਂ ਦੀ ਮਦਦ ਨਾਲ ਹੁਣ ਲਾਭਪਾਤਰੀ ਆਪਣੇ ਘਰਾਂ ’ਤੇ ਬੈਂਕ ਲੋਨ ਲੈ ਸਕਣਗੇ ਅਤੇ ਆਪਣੀ ਜਾਇਦਾਦ ਨੂੰ ਆਸਾਨੀ ਨਾਲ ਵੇਚ ਜਾਂ ਖ਼ਰੀਦ ਸਕਣਗੇ। ਇਸ ਸਕੀਮ ਤਹਿਤ ਡਰੋਨ ਰਾਹੀਂ ਡਿਜੀਟਲ ਮੈਪਿੰਗ ਕਰ ਕੇ ਪਾਰਦਰਸ਼ੀ ਤਰੀਕੇ ਨਾਲ ਮਾਲਕੀ ਹੱਕ ਤੈਅ ਕੀਤੇ ਗਏ ਹਨ ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੇ ਆਪਸੀ ਝਗੜੇ ਦੀ ਗੁੰਜਾਇਸ਼ ਨਾ ਰਹੇ। ਲਾਭਪਾਤਰੀਆਂ ਨੇ ਚੇਅਰਮੈਨ ਪੁਨੀਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਭੀਸਮ ਬਾਂਸਲ ਤਹਿਸੀਲਦਾਰ, ਪ੍ਰਿਤਪਾਲ ਸਿੰਘ ਗਹਿਲ ਬਲਾਕ ਪ੍ਰਧਾਨ, ਸਰਪੰਚ ਤੇਜਿੰਦਰ ਸਿੰਘ ਸਰਾਂ, ਲਖਵਿੰਦਰ ਸਿੰਘ ਸੰਮਤੀ ਮੈਂਬਰ, ਅੰਤਪਾਲ ਸਿੰਘ ਗਹਿਲ ਤੋਂ ਇਲਾਵਾ ਪਿੰਡ ਸੱਦੋਵਾਲ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਫ਼ੌਜੀਆਂ ਨੇ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦੀ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ-ਕੈਪਟਨ ਸਿੱਧੂ ਅਗਲੀ ਖ਼ਬਰ 200 ਲੀਟਰ ਲਾਹਣ ਅਤੇ ਸਾਮਾਨ ਸਮੇਤ ਮਹਿਲਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।