27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੰਸਦ ਮੈਂਬਰ ਮੀਤ ਹੇਅਰ ਨੇ ਰਾਮ ਰਾਜਿਆ ਕਾਲੋਨੀ ’ਚ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਰਾਮ ਰਾਜਿਆ ਕਾਲੋਨੀ ਵਿਖੇ 58 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਸੜਕ ਦਾ ਨੀਂਹ ਪੱਥਰ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਰਾਮ ਰਾਜਿਆ ਕਾਲੋਨੀ ਵਿਖੇ ਸੜਕਾਂ ਦਾ ਨੀਂਹ-ਪੱਥਰ ਰੱਖਦੇ ਹੋਏ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਨਾਲ ਮੇਅਰ ਹਸਨਪ੍ਰੀਤ ਭਾਰਦਵਾਜ, ਕੌਂਸਲਰ ਸੁਖਜੀਤ ਕੌਰ ਸੁੱਖੀ, ਸ਼ਿਵ ਸਿੰਗਲਾ ਅਤੇ ਹੋਰ ਪਤਵੰਤੇ। ਅਜੀਤ ਤਸਵੀਰ 27-10-2026
ਬਰਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਰਾਮ ਰਾਜਿਆ ਕਾਲੋਨੀ ਵਿਖੇ 58 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਸੜਕ ਦਾ ਨੀਂਹ ਪੱਥਰ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹਿਰਾਂ ਤੇ ਪਿੰਡਾਂ ’ਚ 50-50 ਸਾਲਾਂ ਤੋਂ ਲਟਕ ਰਹੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ। ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਤਾਂ ਜੋ ਆਵਾਜਾਈ ਸੁਖਾਲੀ ਹੋ ਸਕੇ। ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਅੰਦਰ ਸੜਕਾਂ ਦੀ ਨੁਹਾਰ ਬਦਲਣ ਲਈ ਮੁੱਖ ਮੰਤਰੀ ਵਲੋਂ 250 ਕਰੋੜ ਰੁਪਏ ਦਾ ਵਿਸ਼ੇਸ਼ ਫ਼ੰਡ ਜਾਰੀ ਕੀਤਾ ਗਿਆ ਹੈ ਜਦਕਿ ਇਲਾਕੇ ਦੇ ਛੱਪੜਾਂ ਦੇ ਨਵੀਨੀਕਰਨ ਲਈ 35 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਹਸਪਤਾਲਾਂ ਤੇ ਸਕੂਲਾਂ ਦੇ ਸੁਧਾਰ ਲਈ ਗ੍ਰਾਂਟ ’ਚ 60 ਫ਼ੀਸਦੀ ਦਾ ਵੱਡਾ ਵਾਧਾ ਕੀਤਾ ਗਿਆ ਹੈ। ਆਪਣੇ ਖੇਡ ਮੰਤਰੀ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡ ਮੈਦਾਨਾਂ ਨਾਲ ਜੋੜਨ ਲਈ ਖੇਡ ਬਜਟ 147 ਕਰੋੜ ਰੁਪਏ ਤੋਂ ਵਧਾ ਕੇ 1800 ਕਰੋੜ ਰੁਪਏ ਕੀਤਾ ਗਿਆ ਸੀ। ਰਾਮ ਰਾਜਿਆ ਕਾਲੋਨੀ ਦੇ ਵਸਨੀਕ ਐਸ.ਡੀ. ਸਭਾ ਦੇ ਜਨਰਲ ਸਕੱਤਰ ਸ੍ਰੀ ਸ਼ਿਵ ਸਿੰਗਲਾ ਨੇ ਸੰਸਦ ਮੈਂਬਰ ਮੀਤ ਹੇਅਰ ਤੇ ਮੇਅਰ ਹਸਨਪ੍ਰੀਤ ਭਾਰਦਵਾਜ ਦਾ ਧੰਨਵਾਦ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਇਸ ਕਾਲੋਨੀ ’ਚ ਰਹਿ ਰਹੇ ਹਨ ਤੇ ਲਗਾਤਾਰ ਖਸਤਾਹਾਲ ਸੜਕਾਂ ਦੀ ਸਮੱਸਿਆ ਨਾਲ ਜੂਝ ਰਹੇ ਸਨ। ਇਸ ਮੌਕੇ ਕੌਂਸਲਰ ਸੁਖਜੀਤ ਕੌਰ ਸੁੱਖੀ, ਗੁਰਜੀਤ ਸਿੰਘ ਰਾਮਨਵਾਸੀਆ, ਐਡਵੋਕੇਟ ਕੁਲਵੰਤ ਰਾਏ ਗੋਇਲ, ਰੋਹਿਤ ਕੁਮਾਰ ਓਸ਼ੋ, ਰਾਜੇਸ਼ ਭੁਟਾਨੀ, ਰਾਮ ਸਿੰਘ ਅਤੇ ਕਾਲੋਨੀ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਛੀਨੀਵਾਲ ਖ਼ੁਰਦ ਵਿਖੇ ਚੇਅਰਮੈਨ ਪੁਨੀਤ ਮਾਨ ਅਤੇ ਹੋਰ ਆਗੂਆਂ ਦਾ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਮੰਡੀ ਬੋਰਡ ਵਲੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਸੰਬੰਧੀ ਕੀਤੇ ਗਏ ਪ੍ਰਬੰਧਾਂ ਦੇ ਦਾਅਵੇ ਪੂਰੀ ਤਰ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।