ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ
ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਵਿੱਦਿਅਕ ਦੌਰਾ ਕੀਤਾ। ਪ੍ਰਿੰਸੀਪਲ ਡਾਕਟਰ ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨਕ ਜਾਣਕਾਰੀ ਪ੍ਰਦਾਨ ਕਰਨਾ ਅਤੇ ਉਨ੍ਹਾਂ ਵਿਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨਾ ਸੀ।
ਅਜੀਤ ਡੈਸਕ
28-10-2026