28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੰਦੇ ਨਾਲੇ ’ਚ ਡਿੱਗਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਗੰਦੇ ਨਾਲੇ ਵਿਚ ਮੋਟਰਸਾਈਕਲ ਡਿੱਗਣ ਕਾਰਨ ਨੌਜਵਾਨ ਦੀ ਦੁਖਦਾਈ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਜਸਵੀਰ ਸਿੰਘ (27) ਪੁੱਤਰ ਜੋਰਾ ਸਿੰਘ ਵਾਸੀ ਢਿੱਲਵਾਂ (ਪਟਿਆਲਾ) ਆਪਣੇ ਮੋਟਰਸਾਈਕਲ ਨੰਬਰ ਪੀ.

ਅਜੀਤ ਡੈਸਕ 28-10-2026
ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਗੰਦੇ ਨਾਲੇ ਵਿਚ ਮੋਟਰਸਾਈਕਲ ਡਿੱਗਣ ਕਾਰਨ ਨੌਜਵਾਨ ਦੀ ਦੁਖਦਾਈ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਜਸਵੀਰ ਸਿੰਘ (27) ਪੁੱਤਰ ਜੋਰਾ ਸਿੰਘ ਵਾਸੀ ਢਿੱਲਵਾਂ (ਪਟਿਆਲਾ) ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 52.ਬੀ. 1917 ’ਤੇ ਸਵਾਰ ਹੋ ਕੇ ਆਪਣੇ ਪਿੰਡ ਢਿੱਲਵਾਂ ਨੂੰ ਜਾ ਰਿਹਾ ਸੀ ਤਾਂ ਖੁੱਡੀ ਕਲਾਂ ਦੀ ਫਿਰਨੀ ’ਤੇ ਬਣੇ ਨਿਕਾਸੀ ਨਾਲੇ ਵਿਚ ਮੋਟਰਸਾਈਕਲ ਬੇਕਾਬੂ ਹੋ ਕੇ ਡਿਗ ਗਿਆ। ਜਿਸ ਦਾ ਸਵੇਰੇ ਪਿੰਡ ਵਾਲਿਆਂ ਨੂੰ ਪਤਾ ਲੱਗਿਆ ਤੇ ਜਦੋਂ ਜਾ ਕੇ ਵੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ । ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ 194 ਦੀ ਕਾਰਵਾਈ ਕਰਨ ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਕਿਸਾਨ ਦੀ ਮੌਤ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਸੰਤ-ਮਹਾਂਪੁਰਸ਼ਾਂ ਦੇ ਸਾਲਾਨਾ ਬਰਸੀ ਸਮਾਗਮ ਯਾਦਗਾਰੀ ਹੋ ਨਿੱਬੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।