01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਉਗੋਕੇ ਨੂੰ ਟਿਕਟ ਮਿਲਣ ’ਤੇ ਪ੍ਰਧਾਨ ਜਗਦੀਪ ਸਿੰਘ ਜੱਗੀ ਨੇ ਲੱਡੂ ਵੰਡੇ

ਭਦੌੜ, 31 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ ’ਚ ਵਿਧਾਨ ਸਭਾ ਹਲਕਾ ਭਦੌੜ ਦੇ ਮੌਜੂਦਾ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਦੂਜੀ ਵਾਰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ ਵਲੋਂ ਨਗਰ ਕੌਂਸਲ ਦੇ ਵਿਹੜੇ ਵਿਚ ਸਮਰਥਕਾਂ ਦਾ ਇਕੱਠ ਕਰ ਕੇ ਲੱਡੂ ਵੰਡੇ ਗਏ। ਪ੍ਰਧਾਨ ਜਗਦੀਪ ਸਿੰਘ ਜੱਗੀ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਜਸਵੰਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਬਿਹਤਰ ਕੰਮਾਂ ’ਤੇ ਮੁੜ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਦੂਜੀ ਵਾਰ ਚੋਣ ਮੈਦਾਨ ਵਿਚ ਉਤਾਰਿਆ ਹੈ।

ਅਜੀਤ ਡੈਸਕ 01-11-2026
ਭਦੌੜ, 31 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਪਹਿਲੀ ਸੂਚੀ ’ਚ ਵਿਧਾਨ ਸਭਾ ਹਲਕਾ ਭਦੌੜ ਦੇ ਮੌਜੂਦਾ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਦੂਜੀ ਵਾਰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ ਵਲੋਂ ਨਗਰ ਕੌਂਸਲ ਦੇ ਵਿਹੜੇ ਵਿਚ ਸਮਰਥਕਾਂ ਦਾ ਇਕੱਠ ਕਰ ਕੇ ਲੱਡੂ ਵੰਡੇ ਗਏ। ਪ੍ਰਧਾਨ ਜਗਦੀਪ ਸਿੰਘ ਜੱਗੀ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਜਸਵੰਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਬਿਹਤਰ ਕੰਮਾਂ ’ਤੇ ਮੁੜ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਦੂਜੀ ਵਾਰ ਚੋਣ ਮੈਦਾਨ ਵਿਚ ਉਤਾਰਿਆ ਹੈ। ਪ੍ਰਧਾਨ ਜੱਗੀ ਨੇ ਅੱਗੇ ਕਿਹਾ ਕਿ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਇਹ ਸੀਟ ਮੁੜ ਪਾਰਟੀ ਦੀ ਝੋਲੀ ਵਿਚ ਪਾਈ ਜਾਵੇਗੀ। ਇਸ ਸਮੇਂ ਨਗਰ ਕੌਂਸਲ ਦੇ ਮੀਤ ਪ੍ਰਧਾਨ ਤਰਲੋਚਣ ਸਿੰਘ ਜੱਗਾ, ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ, ਕੌਂਸਲਰ ਕੁਲਵਿੰਦਰ ਸਿੰਘ ਕਿੰਦਾ, ਪ੍ਰਧਾਨ ਮੋਨੂੰ ਸ਼ਰਮਾ, ਗੁਰਦੀਪ ਸਿੰਘ, ਲਾਲਾ ਸਿੰਘ ਭੁੱਲਰ, ਸਤੀਸ਼ ਕਲਸੀ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ ਗਿੱਤਾ, ਮਹਿਲਾ ਆਗੂ ਰਣਜੀਤ ਕੌਰ, ਅਵਤਾਰ ਸਿੰਘ ਤਾਰੀ ਵਾਲੀਆ, ਭੋਲਾ ਸਿੰਘ, ਲਵਲ ਕੁਮਾਰ ਲਾਲਾ, ਹਰਪ੍ਰੀਤ ਸਿੰਘ, ਬੂਟਾ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ ਨੰਬਰਦਾਰ, ਅਮਰੀਕ ਸਿੰਘ ਭਲੇਰੀਆ, ਵੀਰਾ ਖ਼ਾਨ, ਕਾਕਾ ਸਿੰਘ ਸਿੱਧੂ, ਮਨੀ ਸਿੰਘ ਵਾਲੀਆ, ਰਾਣੂ ਸਿੰਘ ਵਾਲੀਆ ਸਮੇਤ ਹੋਰ ਵੀ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਬਰਨਾਲਾ ਸਾਈਕਲਿੰਗ ਕਲੱਬ ਦੇ ਮੈਂਬਰਾਂ ਨੇ ਸੁਪਰ ਰੈਂਡੋਨਿਊਰ ਸੀਰੀਜ਼ ਪੂਰੀ ਕੀਤੀ ਅਗਲੀ ਖ਼ਬਰ ਵਿਧਾਇਕ ਉੱਗੋਕੇ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।