ਆਰੀਆਭੱਟਾ ਕਾਲਜ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਭਾਰਤ ਦੇ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ, ਅਖੰਡਤਾ, ਭਾਈਚਾਰੇ ਅਤੇ ਦੇਸ਼ ਭਗਤੀ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।
ਬਰਨਾਲਾ, 31 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਭਾਰਤ ਦੇ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ, ਅਖੰਡਤਾ, ਭਾਈਚਾਰੇ ਅਤੇ ਦੇਸ਼ ਭਗਤੀ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ ਨੇ ਸਰਦਾਰ ਵੱਲਭਭਾਈ ਪਟੇਲ ਦੇ ਭਾਰਤ ਦੇ ਰਾਜਨੀਤਿਕ ਏਕੀਕਰਨ ਵਿਚ ਪਾਏ ਗਏ ਮਹੱਤਵਪੂਰਨ ਯੋਗਦਾਨ ਅਤੇ ਆਜ਼ਾਦੀ ਤੋਂ ਬਾਅਦ ਵੱਖ-ਵੱਖ ਰਿਆਸਤਾਂ ਨੂੰ ਇਕਜੁੱਟ ਕਰਨ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ, ਅਗਵਾਈ ਦੇ ਗੁਣਾਂ, ਸਮਰਪਣ ਅਤੇ ਇਕ ਮਜ਼ਬੂਤ ਤੇ ਇਕਜੁੱਟ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਦੀ ਵਚਨਬੱਧਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਡਾ: ਭਵੇਤ ਗਰਗ ਡੀਨ ਅਕਾਦਮਿਕਸ, ਡਾ: ਜਸ਼ਨਜੋਤ, ਸ੍ਰੀ ਰਜਨੀਸ਼ ਨਰੂਲਾ ਡੀਨ ਇੰਜੀਨੀਅਰਿੰਗ, ਡਿੰਪੀ, ਕਮਲਪ੍ਰੀਤ ਕੌਰ, ਸ੍ਰੀ ਨਵਦੀਪ ਬਾਂਸਲ, ਮੈਨੇਜਮੈਂਟ ਕਮੇਟੀ ਦੇ ਮੈਂਬਰ ਸ੍ਰੀ ਰਣਜੀਵ ਮੰਗਲਾ, ਇੰਜੀ. ਵਿੱਕੀ ਸਿੰਗਲਾ, ਇੰਜੀ. ਇੰਦਰਪਾਲ ਗੋਇਲ, ਸ੍ਰੀ ਹਰਭਜਨ ਸਿੰਘ, ਇੰਜੀ. ਮੋਹਿਤ ਮੰਗਲਾ, ਸ੍ਰੀ ਅਸ਼ਵਨੀ ਕੁਮਾਰ, ਭਵੁਕਤਾ ਸ਼ਰਮਾ, ਮੁਖੀ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।