01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮੀਰੀ ਪੀਰੀ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਭਦੌੜ, 31 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਵਲੋਂ ਐਮ. ਏ.

ਅਜੀਤ ਡੈਸਕ 01-11-2026
ਭਦੌੜ, 31 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਵਲੋਂ ਐਮ.ਏ. ਭਾਗ ਪਹਿਲਾ ਦੇ ਸਮੈਸਟਰ ਪਹਿਲਾ ਦੇ ਐਲਾਨੇ ਗਏ ਨਤੀਜਿਆਂ ਵਿਚ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰ ਕੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬੀ ਵਿਭਾਗ ਦੇ ਮੁਖੀ ਡਾ : ਮਨਦੀਪ ਕੌਰ ਨੇ ਦੱਸਿਆ ਕਿ ਐਮ.ਏ. ਪੰਜਾਬੀ ਦੇ ਸਮੈਸਟਰ ਪਹਿਲਾ ਵਿਚੋਂ ਮਹਿੰਦਰ ਸਿੰਘ 8.60 ਐੱਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ, ਵਿਦਿਆਰਥਣ ਦਰਪਣ ਜੈਦਕਾ ਨੇ 8.00 ਐੱਸ.ਜੀ.ਪੀ.ਏ. ਲੈ ਕੇ ਦੂ ਜਾ ਅਤੇ ਵਿਦਿਆਰਥੀ ਸੰਦੀਪ ਸਿੰਘ 7.80 ਐੱਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਪਿ੍ਰੰ: ਮਲਵਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸੰਸਥਾ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਇਲਾਕੇ ਵਿਚ ਪੜ੍ਹ ਕੇ ਵਿਦਿਆਰਥੀ ਯੂਨੀਵਰਸਿਟੀ ਪੱਧਰ ’ਤੇ ਪੁਜ਼ੀਸ਼ਨਾਂ ਪ੍ਰਾਪਤ ਕਰ ਰਹੇ ਹਨ। ਇਸ ਕਾਰਜ ਗੁਜ਼ਾਰੀ ਲਈ ਉਨ੍ਹਾਂ ਨੇ ਪੰਜਾਬੀ ਵਿਭਾਗ ਦੇ ਸਮੂਹ ਸਟਾਫ਼ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਹੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ: ਮਨਦੀਪ ਕੌਰ, ਪ੍ਰੋ: ਭਿੰਦਰਜੀਤ ਕੌਰ, ਪ੍ਰੋ: ਸੁਖਵੀਰ ਕੌਰ, ਪ੍ਰੋ: ਹਰਦੀਪ ਸਿੰਘ ਸਮੂਹ ਸਟਾਫ਼ ਤੇ ਵ ਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਯੂਥ ਫ਼ੈਸਟੀਵਲ ਲਈ ਨਿਰਧਾਰਿਤ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਤਪਾ ਦੇ ਮਨੀ ਕੌਸ਼ਲ ਨੇ ਸੰਗੀਤ ਦੇ ਸਾ... ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਪੋਕਸੋ ਐਕਟ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।