01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਮਹਿਲ ਕਲਾਂ ਪੁੱਜਣ ’ਤੇ ਸ਼ਾਨਦਾਰ ਸਵਾਗਤ

ਮਹਿਲ ਕਲਾਂ, 31 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਮਹਿਲ ਕਲਾਂ ਤੋਂ ਮੌਜੂਦਾ ਵਿਧਾਇਕ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੂੰ ਲਗਾਤਾਰ ਤੀਜੀ ਵਾਰ ਉਮੀਦਵਾਰ ਐਲਾਨੇ ਜਾਣ ’ ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਅੱਜ ਕਸਬਾ ਮਹਿਲ ਕਲਾਂ ਪੁੱਜਣ ’ਤੇ ਪਾਰਟੀ ਆਗੂਆਂ, ਚੁਣੇ ਹੋਏ ਪੰਚਾਂ-ਸਰਪੰਚਾਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 01-11-2026
ਮਹਿਲ ਕਲਾਂ, 31 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਮਹਿਲ ਕਲਾਂ ਤੋਂ ਮੌਜੂਦਾ ਵਿਧਾਇਕ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੂੰ ਲਗਾਤਾਰ ਤੀਜੀ ਵਾਰ ਉਮੀਦਵਾਰ ਐਲਾਨੇ ਜਾਣ ’ ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਅੱਜ ਕਸਬਾ ਮਹਿਲ ਕਲਾਂ ਪੁੱਜਣ ’ਤੇ ਪਾਰਟੀ ਆਗੂਆਂ, ਚੁਣੇ ਹੋਏ ਪੰਚਾਂ-ਸਰਪੰਚਾਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ, ਜਿਸ ਮਗਰੋਂ ਵਿਧਾਇਕ ਪੰਡੋਰੀ ਖੁੱਲ੍ਹੀ ਜੀਪ ਵਿਚ ਸਵਾਰ ਹੋ ਕੇ ਸਮਰਥਕਾਂ ਦੇ ਕਾਫ਼ਲੇ ਨਾਲ ਆਪਣੇ ਜੱਦੀ ਪਿੰਡ ਪੰਡੋਰੀ ਲਈ ਰਵਾਨਾ ਹੋਏ। ਆਪਣੇ ਸੰਬੋਧਨ ਵਿਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਜਤਾਇਆ ਕਿ ਹਲਕੇ ਦੇ ਲੋਕਾਂ ਦੇ ਪਿਆਰ ਅਤੇ ਸਹਿਯੋਗ ਸਦਕਾ ਉਹ ਤੀਜੀ ਵਾਰ ਇੱਥੋਂ ਜਿੱਤ ਪ੍ਰਾਪਤ ਕਰ ਕੇ ਇਹ ਸੀਟ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਬਲਾਕ ਪ੍ਰਧਾਨ ਸਰਪੰਚ ਸਰਬਜੀਤ ਸਿੰਘ ਸ਼ੰਭੂ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਬਲਰਾਮ ਸਿੰਘ ਬੱਲੀ, ਟਰੱਕ ਯੂ ਨੀਅਨ ਦੇ ਪ੍ਰਧਾਨ ਅਰਸ਼ਦੀਪ ਸਿੰਘ ਬਿੱਟੂ, ਚੇਅਰਮੈਨ ਰਾਜਵਿੰਦਰ ਸਿੰਘ ਰਾਜ, ਬਲਾਕ ਸੰਮਤੀ ਮਹਿਲ ਕਲਾਂ ਦੇ ਚੇਅਰਮੈਨ ਕਰਮਜੀਤ ਸਿੰਘ ਨਾਈਵਾਲਾ, ਸਰਪੰਚ ਕਿਰਨਜੀਤ ਸਿੰਘ ਹੈਪੀ ਠੀਕਰੀਵਾਲਾ, ਸਰਪੰਚ ਹਰਪਾਲ ਸਿੰਘ ਮਹਿਲ ਖੁਰਦ, ਹਰਤੇਜ ਸਿੰਘ ਸਿੱਧੂ ਠੁੱਲੀਵਾਲ, ਸੀਨੀਅਰ ਆਗੂ ਸੋਮਨਾਥ ਨਿਹਾਲੂਵਾਲ, ਮਨਜੀਤ ਸਿੰਘ ਸਹਿਜੜਾ, ਜਸਪ੍ਰੀਤ ਹੈਪੀ ਠੀਕਰੀਵਾਲਾ, ਜਗਜੀਤ ਸਿੰਘ ਧਾਲੀਵਾਲ, ਕੁਲਦੀਪ ਸਿੰਘ ਗੁਰਮ, ਗੁਰਜੀਤ ਸਿੰਘ ਧਾਲੀਵਾਲ, ਹਰਜੀਤ ਸਿੰਘ ਕੈਰੇ, ਬਲਵੀਰ ਸਿੰਘ ਟਿੱਬਾ, ਮਲਾਗਰ ਸਿੰਘ ਟੱਲੇਵਾਲ ਖ਼ੁਰਦ, ਲਖਵਿੰਦਰ ਸਿੰਘ ਛੀਨੀਵਾਲ ਖ਼ੁਰਦ, ਸੰਦੀਪ ਸਿੰਘ ਸਰਾਂ, ਜਗਦੀਸ਼ ਸਿੰਘ ਗਿ ੱਲ ਸਮੇਤ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਅਗਮਪ੍ਰੀਤ ਨੇ ਰਾਜ ਪੱਧਰੀ ਤੀਰਅੰਦਾਜ਼ੀ ਮੁਕਾਬਲੇ ’ਚੋਂ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਮਹਿਲ ਕਲਾਂ ਵਿਖੇ ਭੇਦਭਰੀ ਹਾਲਤ ’ਚ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।