03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਾਬੰਦੀਸ਼ੁਦਾ ਗੋਲੀਆਂ ਸਣੇ ਇਕ ਵਿਅਕਤੀ ਕਾਬੂ

ਤਪਾ ਮੰਡੀ, 2 ਨਵੰਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ.

ਕਾਬੂ ਕੀਤਾ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ : ਪ੍ਰਵੀਨ ਗਰਗ 03-11-2026
ਤਪਾ ਮੰਡੀ, 2 ਨਵੰਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਾਬੰਦੀਸ਼ੁਦਾ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਸੱਕੀ ਪੁਰਸ਼ਾਂ ਦੇ ਸਬੰਧ ਵਿਚ ਪੁਲਿਸ ਪਾਰਟੀ ਸਮੇਤ ਵਾਲਮੀਕ ਚੌਂਕ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਚਮਕੌਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਘੁੰਨਸ ਜੋ ਬਾਹਰੋਂ ਸਸਤੇ ਭਾਅ ’ਤੇ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਪਟੜੀ ਡਰੇਨ ਪਿੰਡ ਘੁੰਨਸ ਸਾਈਡ ਬਾਹੱਦ ਤਪਾ ਵਿਖੇ ਗਾਹਕਾਂ ਨੂੰ ਪਾਬੰਦੀਸ਼ੁਦਾ ਗੋਲੀਆਂ ਵੇਚਣ ਦੀ ਤਾਕ ਵਿਚ ਫਿਰ ਰਿਹਾ ਹੈ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਉਕਤ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਆ ਸਕਦਾ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਰੇਡ ਕਰ ਕੇ ਦੋਸ਼ੀ ਨੂੰ ਪਾਬੰਦੀਸ਼ੁਦਾ ਗੋਲੀਆਂ ਸਣੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਹੌਲਦਾਰ ਜਸਵੀਰ ਕੌਰ, ਸਿਪਾਹੀ ਪ੍ਰਗਟ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਦੇ ਐੱਮ.ਐੱਸ.ਸੀ. ਕੈਮਿਸਟਰੀ ਅਤੇ ਐੱਮ.ਐੱਸ.ਸੀ. ਫਿਜ਼ਿਕਸ ਦੂਜੇ ਸਮੈਸਟਰ ਦਾ ਨਤੀਜਾ ਰਿਹ... ਅਗਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।