ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਜਲਦ ਸ਼ੁਰੂ ਹੋਵੇਗੀ ਅਤਿ-ਆਧੁਨਿਕ ਕ੍ਰਿਕਟ ਅਕੈਡਮੀ
ਬਰਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਲਈ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਬਾਬਾ ਗਾਂਧਾ ਸਿੰਘ ਐੱਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਦੀ ਅਗਵਾਈ ਹੇਠ ਸਕੂਲ ਵਿਚ ਇੱਕ ਸ਼ਾਨਦਾਰ ’ਕ੍ਰਿਕਟ ਅਕੈਡਮੀ’ ਦੀ ਸਥਾਪਨਾ ਕੀਤੀ ਜਾ ਰਹੀ ਹੈ।
ਬਰਨਾਲਾ, 2 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਲਈ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਬਾਬਾ ਗਾਂਧਾ ਸਿੰਘ ਐੱਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਦੀ ਅਗਵਾਈ ਹੇਠ ਸਕੂਲ ਵਿਚ ਇੱਕ ਸ਼ਾਨਦਾਰ ’ਕ੍ਰਿਕਟ ਅਕੈਡਮੀ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਜਿਸ ਦੇ ਖੇਡ ਮੈਦਾਨ (ਗਰਾਊਂਡ) ਦਾ ਨਿਰਮਾਣ ਕਾਰਜ ਇਸ ਸਮੇਂ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸੇ ਦੌਰਾਨ ਸੰਸਥਾ ਦੇ ਸਾਬਕਾ ਵਿਦਿਆਰਥੀ ਅਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਹਰਿੰਦਰ ਸਿੰਘ ਧਾਲੀਵਾਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਨੇ ਖੇਡ ਮੈਦਾਨ ਦਾ ਦੌਰਾ ਕੀਤਾ। ਉਨ੍ਹਾਂ ਗਰਾਊਂਡ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਬੀ.ਜੀ.ਐਸ. ਟਰੱਸਟ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਨੇ ਕਿਹਾ ਕਿ ਸਾਡਾ ਮੁੱਖ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਭਿਆਨਕ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ। ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ ਬੀ.ਜੀ.ਐਸ. ਸੰਸਥਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਅਕੈਡਮੀ ਇਲਾਕੇ ਦੇ ਹੋਣਹਾਰ ਖਿਡਾਰੀਆਂ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਕੁਮਾਰ ਲੱਠ ਅਤੇ ਹੋਰ ਸਟਾਫ਼ ਵੀ ਹਾਜ਼ਰ ਸੀ।