ਜਥੇ. ਟੇਕ ਸਿੰਘ ਧਨੌਲਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ
ਟੱਲੇਵਾਲ, 4 ਨਵੰਬਰ (ਸੋਨੀ ਚੀਮਾ)-ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਵਲੋਂ ਬੀਤੇ ਦਿਨੀਂ ਗੁਰ ਚਰਨਾ ਵਿਚ ਜਾ ਬਿਰਾਜੇ ਪ੍ਰਮੁੱਖ ਸਿੱਖ ਸ਼ਖਸੀਅਤ ਜਥੇਦਾਰ ਬਲਦੇਵ ਸਿੰਘ ਚੂੰਘਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਜਥੇਦਰ ਚੂੰਘਾ ਦੇ ਸਪੁੱਤਰ ਗੁਰਪ੍ਰੀਤ ਸਿੰਘ ਅਤੇ ਜਸਦੀਪ ਸਿੰਘ ਤੋਂ ਇਲਾਵਾ ਸਮੂਹ ਚੂੰਘਾ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਜਥੇਦਾਰ ਬਲਦੇਵ ਸਿੰਘ ਚੂੰਘਾ ਦਾ ਚਲਾਣਾ ਪਰਿਵਾਰ ਦੇ ਨਾਲ-ਨਾਲ ਪੰਥ ਅਤੇ ਸਮਾਜ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਜਥੇਦਾਰ ਟੇਕ ਸਿੰਘ ਧਨੌਲਾ ਪਿੰਡ ਚੂੰਘਾ ਵਿਖੇ ਜਥੇਦਾਰ ਬਲਦੇਵ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ। ਤਸਵੀਰ : ਸੋਨੀ ਚੀਮਾ
05-11-2026