06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰੀ ਸਕੂਲ ਛੀਨੀਵਾਲ ਕਲਾਂ ’ਚ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕੈਰੀਅਰ ਗਾਈਡੈਂਸ ਸੈਮੀਨਾਰ

ਮਹਿਲ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੌਟਸਪੋਟ ਇਲਾਕਿਆਂ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਅਫ਼ਸਰ ਨਵਜੋਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਇਨ੍ਹਾਂ ਤੋਂ ਦੂਰ ਰਹਿਣ ਅਤੇ ਚੰਗੇ ਭਵਿੱਖ ਦੀ ਉਸਾਰੀ ਕਰਨ ਲਈ ਪ੍ਰੇਰਿਤ ਕੀਤਾ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰੁਜ਼ਗਾਰ ਵਿਭਾਗ ਦੇ ਅਧਿਕਾਰੀ। ਅਜੀਤ ਤਸਵੀਰ 06-11-2026
ਮਹਿਲ ਕਲਾਂ, 5 ਨਵੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੌਟਸਪੋਟ ਇਲਾਕਿਆਂ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਅਫ਼ਸਰ ਨਵਜੋਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਇਨ੍ਹਾਂ ਤੋਂ ਦੂਰ ਰਹਿਣ ਅਤੇ ਚੰਗੇ ਭਵਿੱਖ ਦੀ ਉਸਾਰੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਦਫ਼ਤਰ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਤੇ ਆਫ਼ਲਾਈਨ ਰਜਿਸਟ੍ਰੇਸ਼ਨ, ਕੈਰੀਅਰ ਗਾਈਡੈਂਸ, ਸਕਿੱਲ ਕੋਰਸ, ਸਵੈ-ਰੁਜ਼ਗਾਰ ਟਰੇਨਿੰਗ ਅਤੇ ਪਲੇਸਮੈਂਟ ਕੈਂਪਾਂ ਵਰਗੀਆਂ ਅਹਿਮ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਕਾਊਂਸਲਰ ਵਲੋਂ ਵਿਦਿਆਰਥੀਆਂ ਨੂੰ ਸੀ-ਪਾਈਟ ਸੈਂਟਰ, ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਵਿਚ ਦਾਖ਼ਲੇ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਗਿਆ। ਨਾਲ ਹੀ ਦਫ਼ਤਰ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਚੱਲ ਰਹੀ ਲਾਇਬ੍ਰੇਰੀ, ਮੁਫ਼ਤ ਇੰਟਰਨੈੱਟ ਅਤੇ ਟਾਈਪਿੰਗ ਲਈ ਕੰਪਿਊਟਰ ਸਿਸਟਮ ਦੀ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗਈ।
ਪਿਛਲੀ ਖ਼ਬਰ ਫਾਸ਼ੀਵਾਦ ਦੇ ਵਧ ਰਹੇ ਖ਼ਤਰੇ ਵਿਰੁੱਧ ਸੈਮੀਨਾਰ 15 ਨੂੰ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲਿਆਂ ’ਚ ਮੱਲ੍ਹਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।