06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਾਈ.ਐੱਸ. ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਦੀਵਾਲੀ ਮੌਕੇ ਲੋੜਵੰਦਾਂ ਨੂੰ ਤੋਹਫੇ ਭੇਟ ਕੀਤੇ

ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਵਾਈ. ਐੱਸ.

ਅਜੀਤ ਡੈਸਕ 06-11-2026
ਬਰਨਾਲਾ, 5 ਨਵੰਬਰ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਬਰਨਾਲਾ ਦੀ ਸੋਸ਼ਲ ਵੈਲਫੇਅਰ ਮਿਨਿਸਟਰੀ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਲੋੜਵੰਦਾਂ ਨੂੰ ਤੋਹਫੇ ਭੇਟ ਕੀਤੇ ਗਏ। ਇਸ ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਲੋੜਵੰਦ ਲੋਕਾਂ ਅਤੇ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਕਿਤਾਬਾਂ, ਸਟੇਸ਼ਨਰੀ ਦਾ ਸਮਾਨ ਅਤੇ ਖਾਣ-ਪੀਣ ਦੀਆਂ ਵਸਤਾਂ ਦਾਨ ਕੀਤੀਆਂ ਅਤੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਸਕੂਲ ਦੀ ਸੋਸ਼ਲ ਵੈਲਫੇਅਰ ਮਿਨਿਸਟਰੀ ਦਾ ਇਹ ਉਪਰਾਲਾ ਦਰਸਾਉਂਦਾ ਹੈ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ, ਜ਼ਿੰਮੇਵਾਰ ਅਤੇ ਸਮਾਜ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਸਮਝਣ ਵਾਲੇ ਨਾਗਰਿਕ ਬਣਾਉਣਾ ਵੀ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਮਿੱਟੀ ਦੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਸ਼ਹਿਣਾ ਵਿਖੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।