06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਿੰਡ ਛਾਪਾ ਦੇ ਅਮਰੀਕ ਸਿੰਘ ਨੇ ਪਰਾਲੀ ਨੂੰ ਜ਼ਮੀਨ ’ਚ ਰਲਾ ਕੇ ਸੁਪਰਸੀਡਰ ਨਾਲ ਕਣਕ ਬੀਜੀ

ਮਹਿਲ ਕਲਾਂ, 5 ਨਵੰਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਵਿਚ ਪਰਾਲੀ ਪ੍ਰਬੰਧਨ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ. ਏ.

ਅਜੀਤ ਡੈਸਕ 06-11-2026
ਮਹਿਲ ਕਲਾਂ, 5 ਨਵੰਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਵਿਚ ਪਰਾਲੀ ਪ੍ਰਬੰਧਨ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡਾ: ਸੁਖਪਾਲ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਟੀਮ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਨ੍ਹਾਂ ਬਲਾਕ ਮਹਿਲ ਕਲਾਂ ਦੇ ਪਿੰਡ ਛਾਪਾ ਦਾ ਦੌਰਾ ਕੀਤਾ ਜਿੱਥੇ ਅਗਾਂਹਵਧੂ ਕਿਸਾਨ ਅਮਰੀਕ ਸਿੰਘ ਵਲੋਂ ਝੋਨੇ ਦੀ ਪਰਾਲੀ ਨੂੰ ਮਲਚਰ ਕਰਨ ਤੋਂ ਬਾਅਦ ਸੁਪਰਸੀਡਰ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕੀਤੀ ਗਈ। ਡਾ: ਗਿੱਲ ਨੇ ਕਿਸਾਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸੇ ਤਰ੍ਹਾਂ ਆਧੁਨਿਕ ਤਕਨੀਕਾਂ ਅਪਣਾ ਕੇ ਪਰਾਲੀ ਦਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਪਰਾਲੀ ਦੀ ਸਾਂਭ-ਸੰਭਾਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵਲੋਂ ਸੰਘੇੜਾ ਦਾ ਦੌਰਾ ਵੀ ਕੀਤਾ ਗਿਆ। ਦੌਰੇ ਦੌਰਾਨ ਮੌਕੇ ’ਤੇ ਖੇਤਾਂ ’ਚ ਲੱਗੀ ਅੱਗ ਨੂੰ ਤੁਰੰਤ ਬੁਝਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਲੱਸਟਰ ਅਫ਼ਸਰ ਸ੍ਰੀ ਮਨਪ੍ਰੀਤ ਸਿੰਘ ਏ.ਡੀ.ਓ., ਸਹਾਇਕ ਕਲੱਸਟਰ ਅਫ਼ਸਰ ਸ੍ਰੀ ਸੁਨੀਲ ਕੁਮਾਰ ਅਤੇ ਨੋਡਲ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਵੀ ਮੌਜੂਦ ਸਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਕਵੀ ਸਭਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਕਲਾਲਾ ਵਿਖੇ ਸਵੀਪ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।