07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 6 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।

ਅਜੀਤ ਡੈਸਕ 07-11-2026
ਰੂੜੇਕੇ ਕਲਾਂ, 6 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਵਲੋਂ ਰੰਗੋਲੀ ਬਣਾਉਣ ਅਤੇ ਦੀਵਾ ਸਜਾਉਣ ਦੇ ਮੁਕਾਬਲਿਆਂ ਵਿਚ ਭਾਗ ਲਿਆ। ਸੰਸਥਾ ਦੇ ਵਿਦਿਆਰਥੀਆਂ ਦੇ ਦੀਵਾਲੀ ਦੇ ਤਿਉਹਾਰ ਦੇ ਇਤਿਹਾਸ ਨਾਲ ਸਬੰਧਿਤ ਭਾਸਣ ਮੁਕਾਬਲੇ ਕਰਵਾਏ ਗਏ। ਚੌਥੀ ਜਮਾਤ ਦੀ ਵਿਦਿਆਰਥਣ ਜਪਗੁਣ ਕੌਰ ਨੇ ਦੀਵਾਲੀ ਦੇ ਤਿਉਹਾਰ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਗਰੀਨ ਹਾਊਸ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਨੇ ਸੰਸਥਾ ਵਿਖੇ ਦੀਵੇ ਜਲਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਸੰਸਥਾ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਜਸਵਿੰਦਰ ਸਿੰਘ ਤੋਂ ਇਲਾਵਾ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।