07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜਗਦੀਪ ਜੱਗੀ ਨੇ ਮਨਾਇਆ ਨਗਰ ਕੌਂਸਲ ਦੇ ਵਿਹੜੇ ਵਿਚ ਦੀਵਾਲੀ ਦਾ ਤਿਉਹਾਰ

ਭਦੌੜ, 6 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਭਦੌੜ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ ਦੁਆਰਾ ਨਗਰ ਕੌਂਸਲ ਦੇ ਵਿਹੜੇ ਵਿਚ ਨਗਰ ਕੌਂਸਲ ਸਟਾਫ਼, ਸਫ਼ਾਈ ਸੇਵਕਾਂ ਅਤੇ ਸੀਵਰੇਜ ਬੋਰਡ ਸਮੂਹ ਕਰਮਚਾਰੀਆਂ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਅਤੇ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਬਦਲੇ ਹੌਸਲਾ ਅਫ਼ਜਾਈ ਕਰਦਿਆਂ ਮੂੰਹ ਮਿੱਠਾ ਕਰਵਾਇਆ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਜਗਦੀਪ ਸਿੰਘ ਜੱਗੀ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਭਾਵੇਂ ਕੱਚਾ ਹੈ ਜਾਂ ਪੱਕਾ ਪਰ ਉਹ ਮਿਹਨਤ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦਾ ਹੈ ਤਾਂ ਉਸ ਨੂੰ ਬਣਦਾ ਮਾਣ ਸਨਮਾਨ ਦੇਣਾ ਸਾਡਾ ਫ਼ਰਜ਼ ਬਣਦਾ ਹੈ ਤਾਂ ਕਿ ਉਹ ਆਪਣੀ ਡਿਊਟੀ ਨੂੰ ਹੋਰ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਏ।

ਪ੍ਰਧਾਨ ਜਗਦੀਪ ਸਿੰਘ ਜੱਗੀ ਸਟਾਫ਼ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਸਮੇਂ। ਤਸਵੀਰ : ਰਜਿੰਦਰ ਬੱਤਾ 07-11-2026
ਭਦੌੜ, 6 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਭਦੌੜ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ ਦੁਆਰਾ ਨਗਰ ਕੌਂਸਲ ਦੇ ਵਿਹੜੇ ਵਿਚ ਨਗਰ ਕੌਂਸਲ ਸਟਾਫ਼, ਸਫ਼ਾਈ ਸੇਵਕਾਂ ਅਤੇ ਸੀਵਰੇਜ ਬੋਰਡ ਸਮੂਹ ਕਰਮਚਾਰੀਆਂ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਅਤੇ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਬਦਲੇ ਹੌਸਲਾ ਅਫ਼ਜਾਈ ਕਰਦਿਆਂ ਮੂੰਹ ਮਿੱਠਾ ਕਰਵਾਇਆ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਜਗਦੀਪ ਸਿੰਘ ਜੱਗੀ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਭਾਵੇਂ ਕੱਚਾ ਹੈ ਜਾਂ ਪੱਕਾ ਪਰ ਉਹ ਮਿਹਨਤ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦਾ ਹੈ ਤਾਂ ਉਸ ਨੂੰ ਬਣਦਾ ਮਾਣ ਸਨਮਾਨ ਦੇਣਾ ਸਾਡਾ ਫ਼ਰਜ਼ ਬਣਦਾ ਹੈ ਤਾਂ ਕਿ ਉਹ ਆਪਣੀ ਡਿਊਟੀ ਨੂੰ ਹੋਰ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਏ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਨਗਰ ਕੌਂਸਲ ਦਾ ਇਕ ਅਹਿਮ ਅੰਗ ਹਨ, ਜਿਨ੍ਹਾਂ ਦੀ ਬਦੌਲਤ ਹੀ ਸ਼ਹਿਰ ਸਾਫ਼ ਸੁਥਰਾ ਅਤੇ ਬਿਮਾਰੀਆਂ ਰਹਿਤ ਰਹਿੰਦਾ ਹੈ। ਇਸ ਮੌਕੇ ਮੀਤ ਪ੍ਰਧਾਨ ਤਰਲੋਚਨ ਸਿੰਘ ਜੱਗਾ, ਰੀਸ਼ੂ ਸਿੰਗਲਾ, ਕੌਂਸਲਰ ਗੁਰਪ੍ਰੀਤ ਸਿੰਘ ਗਿੱਲ, ਮੋਨੂੰ ਸ਼ਰਮਾ, ਕੁਲਵਿੰਦਰ ਸਿੰਘ ਕਿੰਦਾ, ਗੁਰਦੀਪ ਸਿੰਘ, ਸੁਖਪਾਲ ਸਿੰਘ, ਨੇਬਲਜੀਤ ਸਿੰਘ ਹਨੀ, ਭੋਲਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਸਾਡੇ ਬਜ਼ੁਰਗ-ਸਾਡਾ ਮਾਣ’ ਤਹਿਤ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਤੇ ਜਾਗਰੂਕਤਾ ਕੈਂਪ ਅਗਲੀ ਖ਼ਬਰ ਪਿੰਡ ਭੋਤਨਾ ’ਚ ਮਾਤਮ ਚਾਰ ਮਹੀਨਿਆਂ ਵਿਚ ਕਿਸਾਨ ਲੀਲਾ ਸਿੰਘ ਦੇ ਦੋ ਨੌਜਵਾਨ ਪੁੱਤਾਂ ਦੀ ਮੌਤ, ਪਿੰਡ ਸੋਗ ’ਚ ਡੁੱਬਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।