ਸ਼ਿਵਾਲਿਕ ਪਬਲਿਕ ਸਕੂਲ, ਤਪਾ ਵਿਖੇ ਰੰਗੋਲੀ ਬਣਾਉਣ ਦੇ ਅੰਤਰ-ਹਾਊਸ ਮੁਕਾਬਲੇ ਕਰਵਾਏ
ਤਪਾ ਮੰਡੀ, 6 ਨਵੰਬਰ (ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੀ ਕਲਾ ਅਤੇ ਸਿਰਜਣਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਰੰਗੋਲੀ ਬਣਾਉਣ ਦਾ ਅੰਤਰ-ਹਾਊਸ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ (ਥੀਮਾਂ) ’ਤੇ ਆਧਾਰਿਤ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਰੰਗੋਲੀਆਂ ਤਿਆਰ ਕੀਤੀਆਂ।
ਅਜੀਤ ਡੈਸਕ
07-11-2026