ਬਰਨਾਲਾ, 6 ਨਵੰਬਰ (ਅਸ਼ੋਕ ਭਾਰਤੀ)-ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰਾਂ ਗੀਤਾ ਅਰੋੜਾ, ਨੇਹੁਲ ਅਰੋੜਾ, ਨਿਖਿਲ ਅਰੋੜਾ ਨੇ ਸਕੂਲ ਦੇ ਸਮੂਹ ਸਟਾਫ਼ ਨੂੰ ਤੋਹਫ਼ੇ ਭੇਟ ਕੀਤੇ ਤੇ ਕਿਹਾ ਕਿ ਦੀਵਾਲੀ ਸਿਰਫ਼ ਦੀਵਿਆਂ ਅਤੇ ਸਜਾਵਟ ਦਾ ਤਿਉਹਾਰ ਹੀ ਨਹੀਂ ਹੈ ਸਗੋਂ ਇਹ ਪਿਆਰ, ਸਹਿਯੋਗ, ਨੇਕ ਭਾਵਨਾ ਅਤੇ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਸੁਨੇਹਾ ਦਿੰਦੀ ਹੈ। ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ ਬਣਾਉਣ ਤੇ ਡੈਕੋਰੇਸ਼ਨ ਦੇ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।