ਭਾਈ ਗੁਰਦਾਸ ਕਾਲਜ ਵਿਚ ਨਵੇਂ ਵਿਦਿਆਰਥੀਆਂ ਲਈ ‘ਆਗਮਨ’ ਪ੍ਰੋਗਰਾਮ ਕਰਵਾਇਆ
ਸੰਗਰੂਰ, 7 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸ਼ਨਜ਼ ਸੰਗਰੂਰ ਵਿਖੇ ਨਵੇਂ ਵਿਦਿਆਰਥੀਆਂ ਲਈ ‘ਆਗਮਨ’ ਸਿਰਲੇਖ ਅਧੀਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਮੈਡਮ ਬਲਜਿੰਦਰ ਕੌਰ ਜਵੰਧਾ, ਸੈਕਟਰੀ ਭਾਈ ਗੁਰਦਾਸ ਗਰੁੱਪ ਅਤੇ ਡਾ.
ਡ
ਡਾ. ਸੁਵਰੀਤ ਕੌਰ ਜਵੰਧਾ, ਬਲਜਿੰਦਰ ਕੌਰ ਜਵੰਧਾ, ਡਾ. ਤਨੂਜਾ ਸ੍ਰੀਵਾਸਤਵਾ ਨਾਮਵਰ ਅਦਾਕਾਰਾ ਸੁਨੰਦਾ ਸ਼ਰਮਾ ਨੂੰ ਸਨਮਾਨਤ ਕਰਦੇ ਹੋਏ। ਤਸਵੀਰ-ਮੁਕੇਸ਼ ਕੁਮਾਰ
08-11-2026
ਸੰਗਰੂਰ, 7 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸ਼ਨਜ਼ ਸੰਗਰੂਰ ਵਿਖੇ ਨਵੇਂ ਵਿਦਿਆਰਥੀਆਂ ਲਈ ‘ਆਗਮਨ’ ਸਿਰਲੇਖ ਅਧੀਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਮੈਡਮ ਬਲਜਿੰਦਰ ਕੌਰ ਜਵੰਧਾ, ਸੈਕਟਰੀ ਭਾਈ ਗੁਰਦਾਸ ਗਰੁੱਪ ਅਤੇ ਡਾ. ਤਨੂਜਾ ਸ੍ਰੀਵਾਸਤਵਾ, ਕੈਂਪਸ ਡਾਇਰੈਕਟਰ, ਭਾਈ ਗੁਰਦਾਸ ਗਰੁੱਪ ਵੱਲੋਂ ਰਿਬਨ ਕੱਟ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸੰਸਥਾ ਦੇ ਮੁੱਖ ਲਾਅਨ ਵਿਚ ਸਾਇੰਸ ਅਤੇ ਟੈਕਨਾਲੋਜੀ ਦੇ ਪ੍ਰੋਜੈਕਟ ਡਿਸਪਲੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਵਿਦਿਆਰਥੀਆਂ ਨੇ ਬਹੁਤ ਹੀ ਮਿਹਨਤ ਨਾਲ ਵੱਖ-ਵੱਖ ਪ੍ਰੋਜੈਕਟ ਤਿਆਰ ਕਰਕੇ ਸਾਇੰਸ ਅਤੇ ਤਕਨਾਲੋਜੀ ਦੇ ਮਾਡਲਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਮਹਿਮਾਨਾਂ ਨੇ ਸਾਰੇ ਪ੍ਰੋਜੈਕਟਾਂ ਨੂੰ ਬਹੁਤ ਨੀਝ ਨਾਲ ਵੇਖਿਆ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਕਾਲਜ ਮੈਨੇਜਮੈਂਟ ਅਤੇ ਸਟਾਫ ਦੀ ਤਾਰੀਫ ਕਰਦਿਆਂ ਅਜਿਹੀ ਉੱਚ ਪੱਧਰੀ ਪ੍ਰਦਰਸ਼ਨੀ ਆਯੋਜਿਤ ਕਰਨ ਲਈ ਵਧਾਈ ਦਿੱਤੀ ਗਈ। ਇਸ ਮੌਕੇ ਸ਼ਾਨਦਾਰ ਸੱਭਿਆਚਾਰਕ ਸ਼ਾਮ ਦਾ ਵੀ ਆਯੋਜਨ ਕੀਤਾ ਗਿਆ। ਇਸ ਦੀ ਸ਼ੁਰੂਆਤ ਮੁੱਖ ਮਹਿਮਾਨ ਮੈਡਮ ਬਲਜਿੰਦਰ ਕੌਰ ਜਵੰਧਾ ਵੱਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ। ਇਸ ਪ੍ਰੋਗਰਾਮ ਵਿਚ ਜਿੱਥੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ ਉੱਥੇ ਨਾਲ ਹੀ ਪ੍ਰੋਜੈਕਟ ਡਿਸਪਲੇ ਦੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਇਸ ਵਿਚ ਭਾਈ ਗੁਰਦਾਸ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਕਲਾਸੀਕਲ ਡਾਂਸ, ਵੈਸਟਰਨ ਡਾਂਸ ਅਤੇ ਪੰਜਾਬੀ ਗਰੁੱਪ ਡਾਂਸ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ । ਇਨ੍ਹਾਂ ਦੇ ਨਾਲ ਹੀ ਮਹਿਮਾਨ ਪੇਸ਼ਕਾਰੀਆਂ ਲਈ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਈਟ)ਲੌਂਗੋਵਾਲ ਤੋਂ ਵਿਦਿਆਰਥੀ ਪਹੁੰਚੇ ਹੋਏ ਸਨ। ਇਸ ਸ਼ਾਮ ਨੂੰ ਸਿਖਰ ਵੱਲ ਲਿਜਾਣ ਲਈ ਭਾਈ ਗੁਰਦਾਸ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਫ਼ੈਸ਼ਨ ਸ਼ੋਅ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਲੁੱਡੀ, ਗਿੱਧਾ ਅਤੇ ਭੰਗੜੇ ਨੇ ਇਸ ਸ਼ਾਮ ਨੂੰ ਯਾਦਗਾਰ ਬਣਾ ਦਿੱਤਾ। ਇਸ ਸ਼ਾਮ ਦਾ ਯਾਦਗਾਰੀ ਪਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵੱਲੋਂ ਆਯੋਜਿਤ ਯੂਥ ਫ਼ੈਸਟੀਵਲ 2026 ਵਿਚ ਭਾਈ ਗੁਰਦਾਸ ਗਰੁੱਪ ਦੀ ਫ਼ਸਟ ਰਨਰ ਅੱਪ ਜੇਤੂ ਰਹੀ ਭੰਗੜਾ ਟੀਮ ਦਾ ਮੈਡਮ ਬਲਜਿੰਦਰ ਕੌਰ ਜਵੰਧਾ, ਸੈਕਟਰੀ ਭਾਈ ਗੁਰਦਾਸ ਗਰੁੱਪ ਅਤੇ ਡਾ. ਤਨੂਜਾ ਸ੍ਰੀਵਾਸਤਵਾ, ਕੈਂਪਸ ਡਾਇਰੈਕਟਰ, ਭਾਈ ਗੁਰਦਾਸ ਗਰੁੱਪ ਵੱਲੋਂ ਮਹਿਮਾਨਾਂ ਵੱਲੋਂ ਮੈਡਲ ਪਹਿਨਾ ਕੇ ਸਨਮਾਨ ਕਰਨਾ ਰਿਹਾ। ਮਹਿਮਾਨ ਪੇਸ਼ਕਾਰੀਆਂ ਲਈ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਈਟ) ਲੌਂਗੋਵਾਲ ਤੋਂ ਆਈ ਟੀਮ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵੀ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ। ਨਾਮਵਰ ਅਦਾਕਾਰਾਂ ਸੁਨੰਦਾ ਸ਼ਰਮਾ ਨੇ ਆਪਣੀ ਕਲਾਂ ਦੇ ਰੰਗਾ ਬਿਖਰੇ। ਇਸ ਮੌਕੇ ਇਕ ਮਿਲਣੀ ਦੌਰਾਨ ਭਾਈ ਗੁਰਦਾਸ ਗਰੁੱਪ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਦੱਸਿਆ ਕਿ ਸਾਡੀ ਸੰਸਥਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਸਵੇਰ ਵੇਲੇ ਪ੍ਰੋਜੈਕਟ ਡਿਸਪਲੇ ਵਿਚ ਇਲਾਕੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਸਾਡੀ ਸੰਸਥਾ ਆਪਣੇ ਵਿਦਿਆਰਥੀਆਂ ਦੇ ਨਾਲ-ਨਾਲ ਸਮੁੱਚੇ ਇਲਾਕੇ ਦੇ ਵਿਦਿਆਰਥੀਆਂ ਨੂੰ ਵੀ ਉਤਸ਼ਾਹਿਤ ਕਰਨ ਲਈ ਲਗਾਤਾਰ ਉੱਦਮ ਕਰਦੀ ਰਹਿੰਦੀ ਹੈ। ਇਸ ਮੌਕੇ ਭਾਈ ਗੁਰਦਾਸ ਗਰੁੱਪ ਦੇ ਸੈਕਟਰੀ ਮੈਡਮ ਬਲਜਿੰਦਰ ਕੌਰ ਜਵੰਧਾ ਨੇ ਵੀ ਆਯੋਜਕਾਂ ਅਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਡਾ. ਸੁਵਰੀਤ ਕੌਰ ਜਵੰਧਾ, ਐਮ.ਡੀ. ਐਗਜ਼ੈਕਟਿਵ ਮੈਂਬਰ ਭਾਈ ਗੁਰਦਾਸ ਗਰੁੱਪ ਵੱਲੋਂ ਵੀ ਪ੍ਰੋਗਰਾਮ ਦੀ ਸਫਲਤਾ ਲਈ ਸਟਾਫ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਡਾ. ਤਨੂਜਾ ਸ੍ਰੀਵਾਸਤਵਾ, ਕੈਂਪਸ ਡਾਇਰੈਕਟਰ, ਭਾਈ ਗੁਰਦਾਸ ਗਰੁੱਪ ਨੇ ਵੀ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ।