10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਦਿਆਰਥੀਆਂ ਵਲੋਂ ਪੰਜਾਬ ਵਿਧਾਨ ਸਭਾ ਦਾ ਵਿੱਦਿਅਕ ਦੌਰਾ

ਲੌਂਗੋਵਾਲ, 9 ਨਵੰਬਰ (ਵਿਨੋਦ ਸ਼ਰਮਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਲੋਂ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਲੋਕਤੰਤਰੀ ਸੰਸਥਾਵਾਂ ਦੀ ਕਾਰਜਪ੍ਰਣਾਲੀ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਵਿੱਦਿਅਕ ਦੌਰੇ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਜਗਤਾਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਇਮਾਰਤ ਦੇ ਇਤਿਹਾਸ, ਇਸ ਦੇ ਨਿਰਮਾਣ ਅਤੇ ਵਿਧਾਨਕ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 10-11-2026
ਲੌਂਗੋਵਾਲ, 9 ਨਵੰਬਰ (ਵਿਨੋਦ ਸ਼ਰਮਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਲੋਂ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਲੋਕਤੰਤਰੀ ਸੰਸਥਾਵਾਂ ਦੀ ਕਾਰਜਪ੍ਰਣਾਲੀ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਵਿੱਦਿਅਕ ਦੌਰੇ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਜਗਤਾਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਇਮਾਰਤ ਦੇ ਇਤਿਹਾਸ, ਇਸ ਦੇ ਨਿਰਮਾਣ ਅਤੇ ਵਿਧਾਨਕ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਖ-ਵੱਖ ਸੀਟਾਂ ਦੀ ਵਿਵਸਥਾ ਬਾਰੇ ਦੱਸਿਆ ਕਿ ਸਪੀਕਰ, ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਲਈ ਕਿਹੜੀਆਂ ਸੀਟਾਂ ਨਿਰਧਾਰਤ ਹੁੰਦੀਆਂ ਹਨ। ਉਨ੍ਹਾਂ ਮੀਡੀਆ ਕਰਮਚਾਰੀਆਂ ਦੇ ਬੈਠਣ ਦੀ ਵਿਵਸਥਾ ਅਤੇ ਵਿਧਾਨ ਸਭਾ ਦੀ ਕਾਰਵਾਈ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਗਵਰਨਰ ਗੇਟ ਵੀ ਦਿਖਾਇਆ ਗਿਆ ਅਤੇ ਉਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਰਾਜਨੀਤਿਕ ਜਾਗਰੂਕਤਾ ਅਤੇ ਵਿਹਾਰਕ ਗਿਆਨ ਵਿੱਚ ਵਾਧਾ ਕਰਨ ਲਈ ਬਹੁਤ ਮਹੱਤਵਪੂਰਨ ਹਨ। ਇਸ ਵਿੱਦਿਅਕ ਦੌਰੇ ਦੌਰਾਨ ਡਾ. ਨੀਨਾ ਬਰਾੜ, ਡਾ. ਗਗਨਦੀਪ ਕੁਮਾਰ, ਅਸਿਸਟੈਂਟ ਪ੍ਰੋਫੈਸਰ ਰਮਨਦੀਪ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਮਨਦੀਪ ਕੌਰ ਵਿਦਿਆਰਥੀਆਂ ਦੇ ਨਾ ਲ ਮੌਜੂਦ ਰਹੇ।
ਪਿਛਲੀ ਖ਼ਬਰ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਪੰਥਕ ਸੇਵਾਵਾਂ ਬਦਲੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦਮਦਮਾ ਸਾਹਿਬ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।