12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬੱਸ ਸਟੈਂਡ ਨਜ਼ਦੀਕ ਭੇਦਭਰੇ ਹਾਲਾਤ ’ ਚ ਮਿਲੀ ਲਾਸ਼

ਬਰਨਾਲਾ, 11 ਨਵੰਬਰ (ਰਾਜ ਪਨੇਸਰ)- ਬੱਸ ਸਟੈਂਡ ਬਰਨਾਲਾ ਨਜ਼ਦੀਕ ਇੱਕ ਖਾਲੀ ਪਲਾਟ ਵਿਚੋਂ ਇਕ ਵਿਅਕਤੀ ਦੀ ਭੇਦਭਰੇ ਹਾਲਾਤਾਂ ’ਚ ਲਾਸ਼ ਮਿਲੀ ਹੈ। ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਾਮੀ ਸੂਚਨਾ ਮਿਲੀ ਕਿ ਬੱਸ ਸਟੈਂਡ ਨਜਦੀਕ ਖ਼ਾਲੀ ਪਲਾਟ ’ਚ ਇਕ ਵਿਅਕਤੀ ਡਿੱਗਿਆ ਪਿਆ ਹੈ।

ਅਜੀਤ ਡੈਸਕ 12-11-2026
ਬਰਨਾਲਾ, 11 ਨਵੰਬਰ (ਰਾਜ ਪਨੇਸਰ)- ਬੱਸ ਸਟੈਂਡ ਬਰਨਾਲਾ ਨਜ਼ਦੀਕ ਇੱਕ ਖਾਲੀ ਪਲਾਟ ਵਿਚੋਂ ਇਕ ਵਿਅਕਤੀ ਦੀ ਭੇਦਭਰੇ ਹਾਲਾਤਾਂ ’ਚ ਲਾਸ਼ ਮਿਲੀ ਹੈ। ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਾਮੀ ਸੂਚਨਾ ਮਿਲੀ ਕਿ ਬੱਸ ਸਟੈਂਡ ਨਜਦੀਕ ਖ਼ਾਲੀ ਪਲਾਟ ’ਚ ਇਕ ਵਿਅਕਤੀ ਡਿੱਗਿਆ ਪਿਆ ਹੈ। ਪੂਰੀ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਉਧਰ ਸ਼ਹਿਰ ਵਾਸੀਆਂ ’ਚ ਇਹ ਚਰਚਾ ਵੀ ਚੱਲ ਰਹੀ ਹੈ ਕਿ ਉਕਤ ਵਿਅਕਤੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਈ ਹੈ।
ਪਿਛਲੀ ਖ਼ਬਰ ਡਾ. ਰਿੰਪੀ ਗਰਗ ਨੇ ਸਹਾਇਕ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਭਾਨਾ ਸਿੱਧੂ ਨੂੰ ਬਰਨਾਲਾ ਅਦਾਲਤ ਵਿਚੋਂ ਪੁਲਿਸ ਨੇ ਹਿਰਾਸਤ ’ਚ ਲਿਆ ਮਾਮਲਾ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।