13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮਹਿਲ ਕਲਾਂ ਪੁਲਿਸ ਵਲੋਂ ਦੋਸ਼ੀ ਕਾਰ ਚਾਲਕ ਦੀ ਗ੍ਰਿਫ਼ਤਾਰੀ, ਧਰਨਾ ਸਮਾਪਤ

ਮਹਿਲ ਕਲਾਂ, 12 ਨਵੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਕਿੰਗਜ਼ ਵੇਅ ਹੋਟਲ ਨਜ਼ਦੀਕ ਬੀਤੀ 7 ਨਵੰਬਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਜਾਨ ਗਵਾਉਣ ਵਾਲੇ ਨੌਜਵਾਨ ਮਨਜਿੰਦਰ ਸਿੰਘ ਉਰਫ਼ ਗੋਲਾ (35) ਵਾਸੀ ਮਹਿਲ ਕਲਾਂ (ਸੋਢੇ) ਦੇ ਮਾਮਲੇ ਵਿਚ ਅੱਜ ਪੀੜਤ ਪਰਿਵਾਰਾਂ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਥਾਣਾ ਮਹਿਲ ਕਲਾਂ ਦਾ ਘਿਰਾਓ ਕਰ ਕੇ ਧਰਨਾ ਦਿੱਤਾ ਗਿਆ। ਪੁਲਿਸ ਵਲੋਂ ਹਾਦਸੇ ਦੇ ਦੋਸ਼ੀ ਕਾਰ ਚਾਲਕ ਨੂੰ ਗ੍ਰਿਫ਼ਤਾਰ ਕੀਤੇ ਜਾਣ ਉਪਰੰਤ ਤਕਰੀਬਨ ਦੁਪਹਿਰ ਸਾਢੇ 12 ਵਜੇ ਧਰਨਾ ਸਮਾਪਤ ਕਰ ਦਿੱਤਾ ਗਿਆ।

ਪੁਲਿਸ ਥਾਣਾ ਮਹਿਲ ਕਲਾਂ ਵਿਖੇ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਪੀੜਤ ਪਰਿਵਾਰ, ਆਗੂ ਅਤੇ ਲੋਕ। (ਇਨਸੈਟ) ਮ੍ਰਿਤਕ ਮਨਜਿੰਦਰ ਸਿੰਘ ਉਰਫ਼ ਗੋਲਾ ਦੀ ਪੁਰਾਣੀ ਤਸਵੀਰ। ਤਸਵੀਰਾਂ : ਗੁਰਪ੍ਰੀਤ ਸਿੰਘ ਅਣਖੀ 13-11-2026
ਮਹਿਲ ਕਲਾਂ, 12 ਨਵੰਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਕਿੰਗਜ਼ ਵੇਅ ਹੋਟਲ ਨਜ਼ਦੀਕ ਬੀਤੀ 7 ਨਵੰਬਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਜਾਨ ਗਵਾਉਣ ਵਾਲੇ ਨੌਜਵਾਨ ਮਨਜਿੰਦਰ ਸਿੰਘ ਉਰਫ਼ ਗੋਲਾ (35) ਵਾਸੀ ਮਹਿਲ ਕਲਾਂ (ਸੋਢੇ) ਦੇ ਮਾਮਲੇ ਵਿਚ ਅੱਜ ਪੀੜਤ ਪਰਿਵਾਰਾਂ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਥਾਣਾ ਮਹਿਲ ਕਲਾਂ ਦਾ ਘਿਰਾਓ ਕਰ ਕੇ ਧਰਨਾ ਦਿੱਤਾ ਗਿਆ। ਪੁਲਿਸ ਵਲੋਂ ਹਾਦਸੇ ਦੇ ਦੋਸ਼ੀ ਕਾਰ ਚਾਲਕ ਨੂੰ ਗ੍ਰਿਫ਼ਤਾਰ ਕੀਤੇ ਜਾਣ ਉਪਰੰਤ ਤਕਰੀਬਨ ਦੁਪਹਿਰ ਸਾਢੇ 12 ਵਜੇ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਉਪਰੰਤ ਸਿਵਲ ਹਸਪਤਾਲ ਬਰਨਾਲਾ ਤੋਂ ਮ੍ਰਿਤਕ ਮਨਜਿੰਦਰ ਸਿੰਘ ਦਾ ਪੋਸਟਮਾਰਟਮ ਕਰਵਾ ਲਿਆ ਗਿਆ ਹੈ। ਮ੍ਰਿਤਕ ਦਾ ਅੰਤਿਮ ਸਸਕਾਰ ਭਲਕੇ 13 ਨਵੰਬਰ ਨੂੰ ਸਵੇਰੇ ਮਹਿਲ ਕਲਾਂ ਸੋਢੇ (ਨੇੜੇ ਨਾਨਕਸਰ ਠਾਠ) ਵਿਖੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸੇ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਦੂਜੇ ਨੌਜਵਾਨ ਪ੍ਰਗਟ ਸਿੰਘ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਥਾਣਾ ਮਹਿਲ ਕਲਾਂ ਦੇ ਏ.ਐੱਸ.ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਕੌਰ ਸਿੰਘ ਪੁੱਤਰ ਬੀਰ ਸਿੰਘ ਵਾਸੀ ਮਹਿਲ ਕਲਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਅਮਰਿੰਦਰ ਸਿੰਘ ਵਾਸੀ ਪਿੰਡ ਕੱਦੋਂ (ਲੁਧਿਆਣਾ) ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਕਾਰ ਦੀ ਪਛਾਣ ਕਰਨ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਲਈ ਗਈ, ਜਿਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਕਾਰ ਕਿਰਾਏ ’ਤੇ ਲਈ ਗਈ ਸੀ। ਪੁਲਿਸ ਨੇ ਕਾਰ ਦੀ ਸ਼ਨਾਖ਼ਤ ਕਰ ਕੇ ਉਸ ਨੂੰ ਬਰਾਮਦ ਕਰਨ ਦੇ ਨਾਲ-ਨਾਲ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਵਿਚ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਵਲੋਂ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਨ ਅਤੇ ਇਨਸਾਫ਼ ਦਾ ਭਰੋਸਾ ਦਿੱਤੇ ਜਾਣ ਮਗਰੋਂ ਪਰਿਵਾਰ ਨੇ ਅੰਤਿਮ ਸੰਸਕਾਰ ਲਈ ਸਹਿਮਤੀ ਪ੍ਰਗਟਾਈ। ਇਸ ਮੌਕੇ ਬੀ.ਕੇ.ਯੂ. ਉਗਰਾਹਾਂ ਦੇ ਆਗੂ ਕੁਲਜੀਤ ਸਿੰਘ ਵਜੀਦਕੇ, ਖ਼ਜ਼ਾਨਚੀ ਮਾਨ ਸਿੰਘ ਗੁਰਮ, ਮੀਤ ਪ੍ਰਧਾਨ ਨਿਸ਼ਾਨ ਸਿੰਘ ਗੁੰਮਟੀ, ਬੀ.ਕੇ.ਯੂ. (ਕਾਦੀਆਂ) ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ( ਅ) ਦੇ ਭਾਈ ਸੁਖਵਿੰਦਰ ਸਿੰਘ ਪੱਪੂ, ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਆਗੂ ਹਰਜੀਤ ਸਿੰਘ ਖਿਆਲੀ ਨੇ ਕਿਹਾ ਕਿ ਕਿਸੇ ਪਰਿਵਾਰ ਦੇ ਨੌਜਵਾਨ ਪੁੱਤਰ ਦਾ ਸੜਕ ਹਾਦਸੇ ਵਿਚ ਵਿਛੜ ਜਾਣਾ ਬੇਹੱਦ ਦੁਖਦਾਈ ਹੈ ਅਤੇ ਪੀੜਤ ਪਰਿਵਾਰ ਨੂੰ ਹਰ ਹਾਲਤ ਵਿਚ ਪੂਰਾ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਸਮੇਂ ਕਿਸਾਨ ਆਗੂ ਗੁਰਪ੍ਰੀਤ ਸਿੰਘ ਗੋਰਾ, ਬਲਾਕ ਸੰਮਤੀ ਮੈਂਬਰ ਰਛਪਾਲ ਸਿੰਘ ਬੱਟੀ, ਪੰਚ ਹਰਦੀਪ ਸਿੰਘ ਉੱਪਲ, ਇੰਦਰਜੀਤ ਸਿੰਘ ਸਮਰਾ, ਅਮਰਜੀਤ ਸਿੰਘ ਬੱਸੀਆ ਵਾਲੇ, ਕਾਕਾ ਸਿੰਘ ਮਹਿਲ ਕਲਾਂ, ਬਲਤੇਜ ਸਿੰਘ ਬੱਬੂ, ਭਿੰਡਰ ਸਿੰਘ ਛੀਨੀਵਾਲ ਕਲਾਂ, ਸੁਰਿੰਦਰ ਪਾਲ ਸਿੰਘ, ਹਰਦੀਪ ਸਿੰਘ, ਗਗਨ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ, ਸ਼ਰਨਜੀਤ ਕੌਰ, ਸੰਦੀਪ ਕੌਰ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਧੌਲਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸਬ-ਡਵੀਜ਼ਨ ਤਪਾ ਵਿਖੇ ਗਗਨਦੀਪ ਸਿੰਘ ਨੇ ਬਤੌਰ ਐੱਸ.ਡੀ.ਐੱਮ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।