ਪਿੰਡ ਧੌਲਾ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ
ਰੂੜੇਕੇ ਕਲਾਂ, 12 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਮੂਹ ਇਲਾਕਾ ਨਿਵਾਸੀਆਂ ਤੇ ਪਿੰਡ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਸਾਬਕਾ ਸਰਪੰਚ ਰਾਮ ਸਿੰਘ ਧੌਲਾ ਦੀ ਅਗਵਾਈ ਵਿਚ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਭਾਈ ਪਰਮਜੀਤ ਸਿੰਘ ਘੁੰਨਸਾਂ ਵਾਲਿਆਂ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।
ਅਜੀਤ ਡੈਸਕ
13-11-2026