ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਨੈਤਿਕ ਸਿੱਖਿਆ ਪ੍ਰੀਖਿਆ ’ਚੋਂ ਮੋਹਰੀ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ਿਲ੍ਹਾ ਬਰਨਾਲਾ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਲਈ ਗਈ ਨੈਤਿਕ ਸਿੱਖਿਆ ਪ੍ਰੀਖਿਆ ’ਚੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ, ਨੇੜੇ ਬੱਸ ਸਟੈਂਡ ਬਰਨਾਲਾ ਵਿਖੇ ਇਨਾਮ ਵੰਡ ਸਮਾਗਮ ਸਮਾਜ ਸੇਵੀ ਨੀਰਜ ਬਾਲਾ ਦਾਨੀਆ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਹੈੱਡ ਗ੍ਰੰਥੀ ਭਾਈ ਪ੍ਰਗਟ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਇਨਾਮ ਵੰਡ ਸਮਾਰੋਹ ਸ਼ੁਰੂ ਹੋਇਆ।
ਸ
ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ
13-11-2026
ਬਰਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ਿਲ੍ਹਾ ਬਰਨਾਲਾ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਲਈ ਗਈ ਨੈਤਿਕ ਸਿੱਖਿਆ ਪ੍ਰੀਖਿਆ ’ਚੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ, ਨੇੜੇ ਬੱਸ ਸਟੈਂਡ ਬਰਨਾਲਾ ਵਿਖੇ ਇਨਾਮ ਵੰਡ ਸਮਾਗਮ ਸਮਾਜ ਸੇਵੀ ਨੀਰਜ ਬਾਲਾ ਦਾਨੀਆ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਹੈੱਡ ਗ੍ਰੰਥੀ ਭਾਈ ਪ੍ਰਗਟ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਇਨਾਮ ਵੰਡ ਸਮਾਰੋਹ ਸ਼ੁਰੂ ਹੋਇਆ। ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਨ ਅਤੇ ਉਨ੍ਹਾਂ ਨੂੰ ਇਨਾਮ ਵੰਡਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਬਰਨਾਲਾ ਸੁਨੀਤਇੰਦਰ ਸਿੰਘ ਬਤੌਰ ਮੁੱਖ ਮਹਿਮਾਨ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਸੰਗਰੂਰ ਦੇ ਜ਼ੋਨਲ ਸਕੱਤਰ ਕੁਲਵੰਤ ਸਿੰਘ ਨਾਗਰੀ ਅਤ ੇ ਜ਼ੋਨਲ ਵਿੱਤ ਸਕੱਤਰ ਗੁਰਮੇਲ ਸਿੰਘ ਬਤੌਰ ਵਿਸ਼ੇਸ਼ ਮਹਿਮਾਨ ਪਹੁੰਚੇ। ਸਮਾਜ ਸੇਵੀ ਸੁਖਵਿੰਦਰ ਸਿੰਘ ਭੰਡਾਰੀ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਸਮੁੱਚੀ ਟੀਮ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਮੈਡਮ ਗੋਬਿੰਦਰ ਕੌਰ ਮੀਮਸਾ ਲੁਧਿਆਣਾ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਇਕੱਲਿਆਂ ਨੇ 3200 ਸਰਟੀਫਿਕੇਟ ਭਰ ਕੇ ਰਿਕਾਰਡ ਕਾਇਮ ਕਰ ਦਿੱਤਾ। ਉਨ੍ਹਾਂ ਦੇ ਇਸ ਪ੍ਰਸ਼ੰਸਾਯੋਗ ਕੰਮ ਲਈ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਬਰਨਾਲਾ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਅੰਤ ਵਿਚ ਜ਼ਿਲ੍ਹਾ ਬਰਨਾਲਾ ਦੇ ਪ੍ਰੀਖਿਆ ਕੰਟਰੋਲਰ ਹਰਮਨਜੀਤ ਸਿੰਘ ਰੁਪਾਲ ਨੇ ਸਾਰਿਆਂ ਵਿਸ਼ੇਸ਼ ਤੌਰ ’ਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਸਟੇਜ ਦੀ ਕਾਰਵਾਈ ਮਹਿੰਦਰ ਪਾਲ ਗਰਗ ਅਤੇ ਰਾਜੇਸ਼ ਭੁਟਾਨੀ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਪ੍ਰਿੰਸੀਪਲ ਅਨਿਲ ਕੁਮਾਰ ਮੋਦੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ਿਲ੍ਹਾ ਬਰਨਾਲਾ ਦੇ ਸਕੱਤਰ ਅਵਤਾਰ ਸਿੰਘ ਲੀਲਾ, ਸਮਾਜ ਸੇਵੀ ਸੋਮਾ ਭੰਡਾਰੀ, ਮੋਨਿਕਾ ਗਰਗ ਕੰਪਿਊਟਰ ਫੈਕਲਟੀ, ਮੰਗਲਜੀਤ ਸਿੰਘ ਲੁਧਿਆਣਾ, ਜਸਪਾਲ ਸ਼ਰਮਾ, ਰਾਕੇਸ਼ ਕੁਮਾਰ, ਪ੍ਰਿੰਸੀਪਲ ਬਲਦੇਵ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।