13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਗਿਆਨ ਅਤੇ ਉੱਦਮਤਾ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ

ਤਪਾ ਮੰਡੀ, 12 ਨਵੰਬਰ (ਵਿਜੇ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਵਿਖੇ ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ ਅਤੇ ਕਾਰੋਬਾਰੀ ਹੁਨਰ ਪੈਦਾ ਕਰਨ ਦੇ ਮਕਸਦ ਨਾਲ ‘ਵਿਗਿਆਨ ਅਤੇ ਉਦਮਤਾ ਮੇਲਾ’ ਕਰਵਾਇਆ ਗਿਆ। ਸੰਸਥਾ ਦੇ ਪ੍ਰੋਫੈਸਰ ਸਾਹਿਬਾਨਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵੱਖ-ਵੱਖ ਚਾਰਟ, ਮਾਡਲ ਅਤੇ ਵਰਕਿੰਗ ਮਾਡਲਾਂ ਰਾਹੀਂ ਆਧੁਨਿਕ ਜੀਵਨ ਵਿਚ ਵਿਗਿਆਨ ਦੇ ਯੋਗਦਾਨ ਅਤੇ ਤਰੱਕੀ ਨੂੰ ਬਾਖ਼ੂਬੀ ਦਰਸਾਇਆ ਗਿਆ।

ਅਜੀਤ ਡੈਸਕ 13-11-2026
ਤਪਾ ਮੰਡੀ, 12 ਨਵੰਬਰ (ਵਿਜੇ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਵਿਖੇ ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ ਅਤੇ ਕਾਰੋਬਾਰੀ ਹੁਨਰ ਪੈਦਾ ਕਰਨ ਦੇ ਮਕਸਦ ਨਾਲ ‘ਵਿਗਿਆਨ ਅਤੇ ਉਦਮਤਾ ਮੇਲਾ’ ਕਰਵਾਇਆ ਗਿਆ। ਸੰਸਥਾ ਦੇ ਪ੍ਰੋਫੈਸਰ ਸਾਹਿਬਾਨਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵੱਖ-ਵੱਖ ਚਾਰਟ, ਮਾਡਲ ਅਤੇ ਵਰਕਿੰਗ ਮਾਡਲਾਂ ਰਾਹੀਂ ਆਧੁਨਿਕ ਜੀਵਨ ਵਿਚ ਵਿਗਿਆਨ ਦੇ ਯੋਗਦਾਨ ਅਤੇ ਤਰੱਕੀ ਨੂੰ ਬਾਖ਼ੂਬੀ ਦਰਸਾਇਆ ਗਿਆ। ਇਸ ਦੇ ਨਾਲ ਹੀ ਉਦਮਤਾ ਵਿਸ਼ੇ ਤਹਿਤ ਵਿਦਿਆਰਥੀਆਂ ਵਲੋਂ ਨਵੇਂ ਕਾਰੋਬਾਰੀ ਵਿਚਾਰਾਂ (ਆਈਡੀਆਜ਼) ਨਾਲ ਸਬੰਧਿਤ ਸਟਾਲਾਂ ਲਗਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਠਿੰਡਾ ਸ੍ਰੀ ਚਮਕੌਰ ਸਿੰਘ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਭਵਿੱਖ ਵਿਚ ਸਫਲ ਵਿਗਿਆਨੀ ਅਤੇ ਉੱਦਮੀ ਬਣਨ ਦਾ ਆਸ਼ੀਰਵਾਦ ਦਿੱਤਾ। ਇਸ ਮੌਕੇ ਪ੍ਰਿੰਸੀਪਲ ਜਸਵੀਰ ਸਿੰਘ ਅਤੇ ਡੀ.ਪੀ. ਗੁਰਜੀਤ ਸਿੰਘ ਝੱਬਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪ੍ਰੋਗਰਾਮ ਦੌਰਾਨ ਪੰਜਾਬੀ ਸਿਨੇਮਾ ਦੇ ਉੱਘੇ ਅਦਾਕਾਰ ਮਲਕੀਤ ਸਿੰਘ ਰੌਣੀ ਅਤੇ ਕਲਾਕਾਰ ਵਿਨੈ ਜੌੜਾ ਨੇ ਸ਼ਿਰਕਤ ਕਰਦਿਆਂ ਆਉਣ ਵਾਲੀ ਪੰਜਾਬੀ ਫ਼ਿਲਮ ਹਰ ਮੈਦਾਨ ਫ਼ਤਿਹ ਦੀ ਗੱਲ ਕਰਦਿਆਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਸ: ਤੋਤਾ ਸਿੰਘ ਦੀਨਾ ਨੇ ਸੰਸਥਾ ਦੀ ਮੈਨੇਜਮੈਂਟ ਅਤੇ ਪ੍ਰਬੰਧਕੀ ਸਟਾਫ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਕੁਦਰਤ ਦਾ ਸ਼ੁਕਰਾਨਾ ਕਰਨ ਅਤੇ ਮਿਹਨਤ ਨੂੰ ਸਫਲਤਾ ਦੀ ਕੁੰਜੀ ਬਣਾਉਣ ਦਾ ਸੁਨੇਹਾ ਦਿੱਤਾ। ਸਮਾਗਮ ਵਿਚ ਗੁਰਪ੍ਰੀਤ ਸਿੰਘ ਲਹਿਰਾ ਵੀ ਮੌਜੂਦ ਰਹੇ। ਸੰਸਥਾ ਦੇ ਚੇਅਰਮੈਨ ਮੈਨੇਜਮੈਂਟ ਸੁਖਮੰਦਰ ਸਿੰਘ ਚੱਠਾ ਨੇ ਆਏ ਹੋਏ ਪਤਵੰਤਿਆਂ ਨੂੰ ’ਜੀ ਆਇਆਂ’ ਆਖਿਆ, ਜਦਕਿ ਡੀਨ ਡਾ: ਜਗਵਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਪਿੱਠ ਥਾਪੜਦਿਆਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਬਘੇਲ ਸਿੰਘ ਨੇ ਕਿਹਾ ਕਿ ਅਜਿਹੇ ਉਸਾਰੂ ਪ੍ਰੋਗਰਾਮ ਵਿਦਿਆਰਥੀਆਂ ਵਿਚ ਨਵੀਂ ਊਰਜਾ ਭਰਦੇ ਹਨ ਅਤੇ ਉਨ੍ਹਾਂ ਨੂੰ ਕਾਮਯਾਬੀ ਦੇ ਰਾਹ ਤੋਰਦੇ ਹਨ। ਸਮਾਗਮ ਦੇ ਅੰਤ ਵਿਚ ਸੰਸਥਾ ਦੇ ਐਮ.ਡੀ. ਮਨਜੀਤ ਕੌਰ ਅਤੇ ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਵਲੋਂ ਜੇਤੂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਵਿਭਾਗ ਮੁਖੀ ਸੰਦੀਪ ਕੌਰ, ਮੁਕੇਸ਼ ਰਾਣੀ, ਅਨੀਤਾ ਸ਼ਰਮਾ, ਸੋਨਵਿੰਦਰ ਸਿੰਘ, ਕੁਲਦੀਪ ਸਿੰਘ, ਹਰਜੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਨੇ ਲਾਈਫ਼ ਸਰਟੀਫਿਕੇਟ ਭਰਨ ਦਾ ਕੈਂਪ ਲਗਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਨੈਤਿਕ ਸਿੱਖਿਆ ਪ੍ਰੀਖਿਆ ’ਚੋਂ ਮੋਹਰੀ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।