14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅੱਜ ਸੌਂਪੇ ਜਾਣਗੇ ਮੰਗ-ਪੱਤਰ

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ 14 ਨਵੰਬਰ ਨੂੰ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੰਗ-ਪੱਤਰ ਸੌਂਪੇ ਜਾਣਗੇ ਅਤੇ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗ ਦੇ ਮੁਖੀ ਅਮਨ ਅਰੋੜਾ ਨਾਲ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਪ੍ਰੈਸ ਸਕੱਤਰ ਸੈਂਬਰ ਸਿੰਘ, ਖ਼ਜ਼ਾਨਚੀ ਜਗਸੀਰ ਸਿੰਘ ਅਤੇ ਬੇਅੰਤ ਸਿੰਘ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਪ੍ਰਾਈਵੇਟ ਕੰਪਨੀਆਂ ਰਾਹੀਂ ਚਲਾਏ ਜਾ ਰਹੇ ਸੇਵਾ ਕੇਂਦਰ ਪ੍ਰੋਜੈਕਟ ਨੂੰ ਪ੍ਰਾਈਵੇਟ ਕੰਪਨੀਆਂ ਤੋਂ ਮੁਕਤ ਕਰਵਾ ਕੇ ਸਿੱਧੇ ਪੰਜਾਬ ਸਰਕਾਰ ਦੇ ਅਧੀਨ ਲਿਆਂਦਾ ਜਾਵੇ।

ਅਜੀਤ ਡੈਸਕ 14-11-2026
ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ 14 ਨਵੰਬਰ ਨੂੰ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮੰਗ-ਪੱਤਰ ਸੌਂਪੇ ਜਾਣਗੇ ਅਤੇ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗ ਦੇ ਮੁਖੀ ਅਮਨ ਅਰੋੜਾ ਨਾਲ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਪ੍ਰੈਸ ਸਕੱਤਰ ਸੈਂਬਰ ਸਿੰਘ, ਖ਼ਜ਼ਾਨਚੀ ਜਗਸੀਰ ਸਿੰਘ ਅਤੇ ਬੇਅੰਤ ਸਿੰਘ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਪ੍ਰਾਈਵੇਟ ਕੰਪਨੀਆਂ ਰਾਹੀਂ ਚਲਾਏ ਜਾ ਰਹੇ ਸੇਵਾ ਕੇਂਦਰ ਪ੍ਰੋਜੈਕਟ ਨੂੰ ਪ੍ਰਾਈਵੇਟ ਕੰਪਨੀਆਂ ਤੋਂ ਮੁਕਤ ਕਰਵਾ ਕੇ ਸਿੱਧੇ ਪੰਜਾਬ ਸਰਕਾਰ ਦੇ ਅਧੀਨ ਲਿਆਂਦਾ ਜਾਵੇ। ਮੌਜੂਦਾ ਸੇਵਾ ਕੇਂਦਰ ਮੁਲਾਜ਼ਮਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰ ਕੇ ਉਨ੍ਹਾਂ ਨੂੰ ਪੱਕੀਆਂ ਨੌਕਰੀਆਂ ਦੇਣ ਲਈ ਠੋਸ ਨੀਤੀ ਬਣਾਈ ਜਾਵੇ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਬਣਦੀਆਂ ਤਨਖ਼ਾਹਾਂ ਅਤੇ ਸਹੂਲਤਾਂ ਦਿੱਤੀਆਂ ਜਾਣ ਅਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਘੱਟ ਫ਼ੀਸਾਂ ’ਤੇ ਮੁਹੱਈਆ ਕਰਵਾਈਆਂ ਜਾਣ। ਯੂਨੀਅਨ ਆਗੂਆਂ ਨੇ ਕਿਹਾ ਕਿ ਸੇਵਾ ਕੇਂਦਰ ਇੱਕ ਅਜਿਹਾ ਪ੍ਰੋਜੈਕਟ ਹੈ ਜਿਸ ਰਾਹੀਂ ਪੰਜਾਬ ਦੇ ਲੱਖਾਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਮਿਲਦੀਆਂ ਹਨ ਅਤੇ ਸਰਕਾਰ ਲਈ ਰੈਵੀਨਿਊ ਪੈਦਾ ਕਰਨ ਦੀ ਸਮਰੱਥਾ ਵੀ ਰੱਖਦਾ ਹੈ। ਇਸ ਲਈ ਇਸ ਨੂੰ ਪ੍ਰਾਈਵੇਟ ਕੰਪਨੀਆਂ ਦੀ ਬਜਾਏ ਸਰਕਾਰੀ ਪ੍ਰਬੰਧ ਅਧੀਨ ਚਲਾਉਣਾ ਮੁਲਾਜ਼ਮਾਂ ਅਤੇ ਆਮ ਲ ੋਕਾਂ ਦੋਵਾਂ ਦੇ ਹਿਤ ਵਿਚ ਹੈ। ਯੂਨੀਅਨ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ 14 ਨਵੰਬਰ ਨੂੰ ਮੰਗ-ਪੱਤਰ ਸੌਂਪਣ ਤੋਂ ਬਾਅਦ ਵੀ ਜੇਕਰ ਪੰਜਾਬ ਸਰਕਾਰ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਅਤੇ ਕੋਰ ਕਮੇਟੀ ਨਾਲ ਮੀਟਿੰਗ ਕਰਨ ਲਈ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਦਿੰਦੀ ਤਾਂ ਇਸ ਦੇ ਰੋਸ ਵਜੋਂ 22 ਨਵੰਬਰ ਦਿਨ ਐਤਵਾਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਮਨਜੀਤ ਸਿੰਘ, ਬਲਕਰਨ ਸਿੰਘ, ਪ੍ਰਦੀਪ ਸਿੰਘ, ਪੂਨਮ ਰਾਣੀ, ਮਨਪ੍ਰੀਤ ਸਿੰਘ ਮਨ ੀ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਵਿਸ਼ਾਲ ਦਸਤਾਰ ਕੈਂਪ ਸੰਬੰਧੀ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਝੋਨੇ ਦੀ ਖਰੀਦ ਅਤੇ ਗੰਨੇ ਦੇ ਭਾਅ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਘੇਰਿਆ ਐੱਸ.ਡੀ.ਐੱਮ. ਦਫ਼ਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।