ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਹਾੜੇ ’ਤੇ ਸਾਲਾਨਾ ਸਮਾਗਮ ਅੱਜ
ਤਪਾ ਮੰਡੀ, 19 ਨਵੰਬਰ (ਵਿਜੇ ਸ਼ਰਮਾ)-ਸਥਾਨਕ ਪੰਚਮੁਖੀ ਅਤੇ ਸ਼ਨੀ ਦੇਵ ਮੰਦਰ ਵਿਖੇ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਹਾੜੇ ’ਤੇ ਸਾਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ। ਹਰੀਸ਼ ਕੁਮਾਰ ਗੋਸ਼ਾ ਅਤੇ ਪੰਡਿਤ ਸੋਮਨਾਥ ਨੇ ਦੱਸਿਆ ਕਿ ਸ੍ਰੀ ਖਾਟੂ ਸ਼ਿਆਮ ਦੇ ਜਨਮ ਦਿਹਾੜੇ ਨੂੰ ਲੈ ਕੇ ਵਿਸ਼ਾਲ ਜਾਗਰਨ 20 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ।
ਅਜੀਤ ਡੈਸਕ
20-11-2026