20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨੌਜਵਾਨਾਂ ਦੀ ਭਲਾਈ ਅਤੇ ਬਜ਼ੁਰਗਾਂ ਦੀ ਸੇਵਾ ਕਰਨ ਵਾਲੀਆਂ ਸੰਸਥਾਵਾਂ ਨੂੰ ਮਿਲੇਗੀ ਪਹਿਲ- ਰਾਜਿੰਦਰ ਗੁਪਤਾ

ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ ਪਦਮਸ਼੍ਰੀ ਰਜਿੰਦਰ ਗੁਪਤਾ ਵਲੋਂ ਐੱਮ. ਪੀ.

ਪਦਮਸ੍ਰੀ ਰਾਜਿੰਦਰ ਗੁਪਤਾ 21-11-2026
ਬਰਨਾਲਾ, 20 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ ਪਦਮਸ਼੍ਰੀ ਰਜਿੰਦਰ ਗੁਪਤਾ ਵਲੋਂ ਐੱਮ.ਪੀ. ਲੈਂਡ ਫੰਡ ਦੀ ਵੰਡ ਸਬੰਧੀ ਰੱਖੀ ਗਈ ਦੋ ਰੋਜ਼ਾ ਲੋਕ ਮਿਲਣੀ ਦੌਰਾਨ ਵਿਕਾਸ ਦਾ ਇੱਕ ਨਵਾਂ ਸਮਾਜਿਕ ਪੱਖ ਸਾਹਮਣੇ ਆਇਆ। ਇਲਾਕੇ ਦੇ ਬੁੱਧੀਜੀਵੀਆਂ ਨੇ ਸੁਝਾਅ ਦਿੱਤਾ ਕਿ ਗਲੀਆਂ, ਸੜਕਾਂ ਅਤੇ ਹੋਰ ਬੁਨਿਆਦੀ ਵਿਕਾਸ ਕਾਰਜਾਂ ਦੇ ਨਾਲ-ਨਾਲ ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਵੀ ਗ੍ਰਾਂਟਾਂ ਦੇਣ ਵਿਚ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਲੋਕ ਮਿਲਣੀ ਦੌਰਾਨ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਪੰਚਾਇਤਾਂ ਦੇ ਸਰਪੰਚਾਂ ਅਤੇ ਨਗਰ ਕੌਂਸਲਰਾਂ ਨੇ ਸ੍ਰੀ ਗੁਪਤਾ ਨਾਲ ਮੁਲਾਕਾਤ ਕਰਕੇ ਆਪਣੇ ਇਲਾਕਿਆਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਰਨਾਲਾ ਖੇਤਰ ਵਿਚ ਕਈ ਸੰਸਥਾਵਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ, ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਬਜ਼ੁਰਗਾਂ ਦੀ ਸਾਂਭ-ਸੰਭਾਲ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਲਈ ਸ਼ਲਾਘਾਯੋਗ ਕੰਮ ਕਰ ਰਹੀਆਂ ਹਨ। ਇਨ੍ਹਾਂ ਸੰਸਥਾਵਾਂ ਨੂੰ ਆਰਥਿਕ ਸਹਾਇਤਾ ਮਿਲਣ ਨਾਲ ਉਨ੍ਹਾਂ ਦੇ ਕਾਰਜਾਂ ਦਾ ਘੇਰਾ ਵਧੇਗਾ ਅਤੇ ਹੋਰ ਲੋਕ ਵੀ ਸਮਾਜ ਸੇਵਾ ਲਈ ਪ੍ਰੇਰਿਤ ਹੋਣਗੇ। ਉਨ੍ਹਾਂ ਕਿਹਾ ਕਿ ਸ਼੍ਰੀ ਰਜਿੰਦਰ ਗੁਪਤਾ ਇਲਾਕੇ ਦਾ ਮਾਣ ਹਨ ਅਤੇ ਉਨ੍ਹਾਂ ਨੂੰ ਰਾਜਨੀਤਿਕ ਸੋਚ ਤੋਂ ਉੱਪਰ ਉੱਠ ਕੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਅਦਾਰਿਆਂ ਦੀ ਬਾਂਹ ਫੜਨੀ ਚਾਹੀਦੀ ਹੈ। ਅਜਿਹੀਆਂ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜਿਕ ਸਮੱਸਿਆਵਾਂ ਦੇ ਹੱਲ ਵਿੱਚ ਵੱਡੀ ਮਦਦ ਮਿਲ ਸਕਦੀ ਹੈ। ਸ਼੍ਰੀ ਰਾਜਿੰਦਰ ਗੁਪਤਾ ਨੇ ਬੁੱਧੀਜੀਵੀਆਂ ਦੇ ਸੁਝਾਅ ਨੂੰ ਬਹੁਤ ਵਧੀਆ ਦੱਸਦਿਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸੇ ਤਰ੍ਹਾਂ ਬਜ਼ੁਰਗਾਂ ਦੀ ਦੇਖਭਾਲ ਕਰਨਾ ਸਾਡਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭਲਾਈ ਅਤੇ ਬਜ਼ੁਰਗਾਂ ਦੀ ਸੇਵਾ ਵਰਗੇ ਉਦੇਸ਼ਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਪਹਿਲ ਦੇ ਆਧਾਰ ’ਤੇ ਗ੍ਰਾਂਟਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਪਿਛਲੀ ਖ਼ਬਰ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 5277867 ਬੋਰੀਆਂ ਝੋਨਾ ਖਰੀਦ ਅਗਲੀ ਖ਼ਬਰ ਨੰਬਰਦਾਰ ਨਛੱਤਰ ਸਿੰਘ ਸਪਰਾ ਹਰਦਾਸਪੁਰਾ ਦਾ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।